ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਵਿੱਚ ਪਠਾਨਕੋਟ, ਰੂਪ ਨਗਰ ਅਤੇ ਮੋਹਾਲੀ ਸ਼ਾਮਿਲ ਹਨ। ਚੰਡੀਗੜ੍ਹ ਵਿੱਚ ਵੀ ਬੱਦਲ ਛਾਏ ਰਹਿਣਗੇ। ਜਦ ਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ ਖੁਸ਼ਕ ਰਹਿਣ ਵਾਲਾ ਹੈ ਅਤੇ ਰਾਤ ਨੂੰ ਹਲਕੀ ਠੰਡੀਆਂ ਹਵਾਵਾਂ ਚੱਲਣਗੀਆਂ। ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਇਸ ਵਾਰ ਪੰਜਾਬ ਵਿੱਚ ਘੱਟ ਪਿਆ ਮੀਂਹ
ਇਸ ਵਾਰ ਪੰਜਾਬ ਵਿੱਚ ਔਸਤ ਤੋਂ ਘੱਟ ਮੀਂਹ ਪਿਆ ਹੈ। ਸਾਧਾਰਨ ਬਾਰਿਸ਼ ਸਿਰਫ਼ 7 ਜ਼ਿਲ੍ਹਿਆਂ ਵਿੱਚ ਹੀ ਦਰਜ ਕੀਤੀ ਗਈ ਹੈ। ਜਦ ਕਿ 16 ਜ਼ਿਲ੍ਹਿਆਂ ਵਿੱਚ 50 ਤੋਂ 20 ਫੀਸਦੀ ਘੱਟ ਮੀਂਹ ਪਿਆ ਹੈ। ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਇਸ ਮਹੀਨੇ ਜਾਵੇਗਾ ਮਾਨਸੂਨ
ਮੌਸਮ ਵਿਭਾਗ ਮੁਤਾਬਕ ਸਤੰਬਰ ਦੇ ਆਖ਼ਰੀ ਹਫ਼ਤੇ ਤੱਕ ਮਾਨਸੂਨ ਪੰਜਾਬ ਤੋਂ ਹਟ ਜਾਵੇਗਾ। ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਇੱਕ-ਦੋ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖੀ ਜਾ ਸਕਦੀ ਹੈ।