ਪੰਜਾਬ 'ਚ ਠੰਡ ਲਗਾਤਾਰ ਵਧ ਰਹੀ ਹੈ। ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ ਵਿੱਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਮੌਸਮ ਕੇਂਦਰ ਮੁਤਾਬਕ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਅੱਜ ਧੁੰਦ ਹੈ, ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਕਰੀਬ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ
ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੁਤਾਬਕ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਪਠਾਨਕੋਟ 2.1 ਡਿਗਰੀ ਦੇ ਨਾਲ ਸਭ ਤੋਂ ਠੰਡਾ ਜ਼ਿਲ੍ਹਾ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 18 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਜਲੰਧਰ — ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਲੁਧਿਆਣਾ- ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਪਟਿਆਲਾ- ਹਲਕੀ ਧੁੰਦ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਮੋਹਾਲੀ— ਹਲਕੀ ਧੁੰਦ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।