ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਅਤੇ ਗੜੇਮਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਮੌਸਮ ਦੇ ਖਰਾਬ ਹੋਣ ਨਾਲ 50 ਤੋਂ 60 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਤੂਫਾਨ ਆਉਣ ਦੀ ਸੰਭਾਵਨਾ ਹੈ।
ਤਾਪਮਾਨ 3 ਤੋਂ 4 ਡਿਗਰੀ ਤੱਕ ਡਿੱਗ ਜਾਵੇਗਾ
ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਮੀਂਹ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਹੇਠਾਂ ਜਾ ਸਕਦਾ ਹੈ। ਪਰ ਇਸ ਤੋਂ ਬਾਅਦ ਸੋਮਵਾਰ ਤੋਂ ਵੱਧ ਤੋਂ ਵੱਧ ਤਾਪਮਾਨ ਫਿਰ ਵਧ ਜਾਵੇਗਾ। ਮਾਰਚ ਦੇ ਆਖਰੀ ਦਿਨਾਂ 'ਚ ਪੰਜਾਬ ਅਤੇ ਹਰਿਆਣਾ 'ਚ ਮੌਸਮ ਨੇ ਕਰਵਟ ਲੈ ਲਈ ਹੈ।
ਕਿਸਾਨਾਂ ਦੀ ਵਧੀ ਚਿੰਤਾ
ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਕਿਉਂਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਜਿਸ ਕਾਰਨ ਕਿਸਾਨ ਮੌਸਮ ਖਰਾਬ ਹੋਣ ਤੋਂ ਚਿੰਤਤ ਹਨ।