ਪੰਜਾਬ 'ਚ ਇਕ ਵਾਰ ਫਿਰ ਮੌਸਮ ਬਦਲ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਕਈ ਥਾਵਾਂ 'ਤੇ ਗੜ੍ਹੇ ਵੀ ਪਏ ਹਨ। ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ-ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਨੂੰ ਜਲੰਧਰ ਵਿੱਚ ਤੂਫ਼ਾਨ ਆਇਆ। ਤੇਜ਼ ਹਵਾਵਾਂ ਦੇ ਨਾਲ ਬੱਦਲ ਗਰਜਦੇ ਰਹੇ ਅਤੇ ਬਾਅਦ ਵਿੱਚ ਮੀਂਹ ਪਿਆ।
ਮੌਸਮ ਵਿਭਾਗ ਅਨੁਸਾਰ ਗੜ੍ਹੇਮਾਰੀ, ਬਿਜਲੀ, 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਹਨੇਰੀ ਅਤੇ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਅਜਿਹੇ 'ਚ ਸੂਬੇ ਦੇ ਸ਼ਹਿਰਾਂ 'ਚ ਘੱਟੋ-ਘੱਟ ਤਾਪਮਾਨ 'ਚ ਬਦਲਾਅ ਦੇ ਆਸਾਰ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ
ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਬਾਘਾਪੁਰਾਣਾ, ਫਰੀਦਕੋਟ, ਮੋਗਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਨਿਹਾਲ ਸਿੰਘ ਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ, ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ-1, ਕਪੂਰਥਲਾ, ਜਲੰਧਰ-2, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆ, ਗੁਰਦਾਸਪੁਰ, ਪਠਾਨਕੋਟ ਵਿਚ ਗਰਜ, ਤੇਜ਼ ਬਿਜਲੀ, 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕ