ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ, ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ ਦੀ ਦਿੱਤੀ ਸਲਾਹ
ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਅੱਜ ਸਵੇਰ ਤੋਂ ਹੀ ਕਈ ਇਲਾਕਿਆਂ 'ਚ ਕਾਲੇ ਬੱਦਲਾਂ ਨਾਲ ਆਸਮਾਨ ਘਿਰਿਆ ਹੋਇਆ ਹੈ, ਕਈ ਥਾਵਾਂ 'ਤੇ ਠੰਡੀਆਂ ਹਵਾਵਾਂ ਨਾਲ ਹਲਕੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ ਦੀ ਦਿੱਤੀ ਸਲਾਹ
ਨਾਲ ਹੀ ਵਿਭਾਗ ਨੇ 30 ਅਪ੍ਰੈਲ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅੱਜ ਇਨ੍ਹਾਂ ਇਲਾਕਿਆਂ 'ਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਗਰਜ ਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਨਾਲ ਹੀ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਮੌਸਮ ਰਹੇਗਾ ਖ਼ਰਾਬ
ਪੰਜਾਬ ਦੇ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ ਮੰਡੀ, ਧੂਰੀ, ਮਾਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਲੁਧਿਆਣਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਜਪੁਰਾ, ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਨਿਹਾਲ ਸਿਹਲਵਾਲਾ, ਰਾਏਕੋਟ, ਜਗਰਾਓ, ਲੁਧਿਆਣਾ ਪੱਛਮੀ ਵਿੱਚ ਮੌਸਮ ਵਿੱਚ ਬਦਲਾਅ ਦਾ ਅਨੁਮਾਨ ਹੈ। ਜਿਸ ਕਾਰਨ ਇੱਥੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
'Weather changed in Punjab','punjab weather','orange and yellow alert in punjab'