ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋ ਗਿਆ ਹੈ। ਜਿਸ ਕਾਰਨ ਪੰਜਾਬ 'ਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਸ਼ਹਿਰ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਸਨ। ਇਸ ਦੇ ਨਾਲ ਹੀ ਜਲੰਧਰ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈ ਰਿਹਾ ਹੈ।
ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੂਫਾਨ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ, ਐਸ.ਬੀ.ਐਸ.ਨਗਰ, ਰੂਪ ਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਉਥੇ ਹੀ ਪੱਛਮੀ ਮਾਲਵੇ ਵਿੱਚ 20 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ।