ਪੰਜਾਬ 'ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਮੌਸਮ ਵਿੱਚ ਵੱਡਾ ਬਦਲਾਅ ਦੇਖਿਆ ਜਾ ਰਿਹਾ ਹੈ| ਮੌਸਮ ਵਿਭਾਗ ਅਨੁਸਾਰ ਇੱਕ ਪਾਸੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ | ਕੱਲ੍ਹ ਸ਼ੁੱਕਰਵਾਰ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਤੋਂ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਧੁੰਦ ਜਾਂ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।
ਘੱਟੋ-ਘੱਟ ਤਾਪਮਾਨ 2.9 ਡਿਗਰੀ ਵਧਿਆ
ਇਸ ਦੇ ਨਾਲ ਹੀ ਹਰਿਆਣਾ ਦੀ ਸਰਹੱਦ 'ਤੇ ਚੱਕਰਵਾਤੀ ਹਵਾਵਾਂ ਦਾ ਇੱਕ ਖੇਤਰ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਜ਼ਿਲ੍ਹੇ ਕੱਲ੍ਹ ਤੋਂ ਹੀ ਬੱਦਲਵਾਈ ਵਾਲੇ ਹਨ। ਇਸ ਕਾਰਨ ਜਿੱਥੇ ਘੱਟੋ-ਘੱਟ ਤਾਪਮਾਨ 2.9 ਡਿਗਰੀ ਵਧਿਆ, ਉੱਥੇ ਹੀ ਵੱਧ ਤੋਂ ਵੱਧ ਤਾਪਮਾਨ ਵੀ 0.5 ਡਿਗਰੀ ਘਟ ਗਿਆ।
ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ ਅਤੇ ਉਸ ਤੋਂ ਬਾਅਦ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ।
ਲਗਾਤਾਰ 5 ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ
ਪੱਛਮੀ ਗੜਬੜ ਕਾਰਨ 31 ਜਨਵਰੀ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਤੋਂ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਧੁੰਦ ਜਾਂ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪੰਜਾਬ 'ਚ ਲਗਾਤਾਰ 5 ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ