ਕੜਾਕੇ ਦੀ ਧੁੱਪ ਤੋਂ ਲੋਕਾਂ ਨੂੰ ਜਲਦ ਹੀ ਰਾਹਤ ਮਿਲਣ ਵਾਲੀ ਹੈ। ਦਰਅਸਲ, ਪੰਜਾਬ ਅਤੇ ਹਰਿਆਣਾ 'ਚ ਇਸ ਵਾਰ ਵਿਸਾਖੀ ਮੌਕੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ 13 ਅਪ੍ਰੈਲ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਏਗੀ। ਜਿਸ ਕਾਰਨ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਸਰਾ ਪੱਛਮੀ ਗੜਬੜੀ 13 ਅਪ੍ਰੈਲ ਨੂੰ ਪੰਜਾਬ ਨਾਲ ਟਕਰਾਏਗੀ।
ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਦੇ ਡਾਇਰੈਕਟਰ ਏ ਕੇ ਸਿੰਘ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਯੈਲੋ ਅਲਰਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ 13 ਅਪ੍ਰੈਲ ਤੋਂ 15 ਅਪ੍ਰੈਲ ਤੱਕ ਮੀਂਹ ਪਵੇਗਾ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਤੂਫਾਨ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਇਸ ਤੋਂ ਇਲਾਵਾ 10 ਅਤੇ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਾਰਿਸ਼ ਹੋਵੇਗੀ।
ਅਜਿਹਾ ਰਹੇਗਾ ਅੱਜ ਮੌਸਮ
ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਅੱਜ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਫਿਲਹਾਲ ਗਰਮੀ ਦੀ ਕੋਈ ਸੰਭਾਵਨਾ ਨਹੀਂ ਹੈ। 13 ਅਤੇ 14 ਅਪ੍ਰੈਲ ਨੂੰ ਦਿੱਲੀ 'ਚ ਗਰਜ ਦੇ ਨਾਲ-ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਛੱਤੀਸਗੜ੍ਹ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਬਿਹਾਰ, ਤੇਲੰਗਾਨਾ, ਕੇਰਲ, ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ 14 ਅਪ੍ਰੈਲ ਤੱਕ ਬਰਸਾਤ ਜਾਰੀ ਰਹੇਗੀ। ਇਸ ਤੋਂ ਇਲਾਵਾ 13 ਅਤੇ 14 ਅਪ੍ਰੈਲ ਨੂੰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਜ਼ਿਲਿਆਂ 'ਚ ਬਰਫਬਾਰੀ ਹੋ ਸਕਦੀ ਹੈ।