ਪੰਜਾਬ ਵਿੱਚ ਫਰਵਰੀ ਮਹੀਨੇ ਹੀ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ਆਮ ਨਾਲੋਂ ਵੱਧ ਗਰਮ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 3.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.3 ਡਿਗਰੀ ਵੱਧ ਪਾਇਆ ਗਿਆ ਪਰ ਪੱਛਮੀ ਗੜਬੜੀ ਕਾਰਨ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਮੀਂਹ ਨੂੰ ਲੈ ਕੇ YELLOW ALERT
ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਗਿਆਨ ਕੇਂਦਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪੱਛਮੀ ਗੜਬੜ ਸਰਗਰਮ ਹੈ। ਇਸ ਦਾ ਪ੍ਰਭਾਵ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦਿਖਾਈ ਦੇ ਸਕਦਾ ਹੈ। 19 ਅਤੇ 20 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿਚ ਬੱਦਲਵਾਈ ਰਹੇਗੀ ਅਤੇ ਆਮ ਤੋਂ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਵਧੇ ਹੋਏ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਵੇਗੀ।
ਤਾਪਮਾਨ 'ਚ ਲਗਾਤਾਰ ਹੋ ਰਿਹਾ ਵਾਧਾ
ਪੱਛਮੀ ਗੜਬੜੀ ਦੇ ਸਰਗਰਮ ਹੋਣ ਅਤੇ ਬੱਦਲਵਾਈ ਵਾਲੇ ਮੌਸਮ ਕਾਰਨ ਪੰਜਾਬ ਦਾ ਔਸਤ ਤਾਪਮਾਨ ਲਗਾਤਾਰ ਵਧ ਰਿਹਾ ਹੈ, ਪਰ 19-20 ਫਰਵਰੀ ਨੂੰ ਮੀਂਹ ਦੀ ਸੰਭਾਵਨਾ ਤੋਂ ਬਾਅਦ ਮੌਸਮ ਥੋੜ੍ਹਾ ਸਾਫ਼ ਹੋ ਜਾਵੇਗਾ। ਇਸ ਦੇ ਨਾਲ ਹੀ, ਇਨ੍ਹਾਂ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦੇ ਨਾਲ-ਨਾਲ ਬਰਫ਼ਬਾਰੀ ਦੀ ਸੰਭਾਵਨਾ ਬਣ ਰਹੀ ਹੈ।