ਖ਼ਬਰਿਸਤਾਨ ਨੈੱਟਵਰਕ- ਪੰਜਾਬ ਵਿਚ ਲਗਾਤਾਰ ਕੁਝ ਜ਼ਿਲ੍ਹਿਆਂ ਵਿਚ ਰੋਜ਼ਾਨਾ ਮੀਂਹ ਪੈ ਰਹੇ ਹਨ, ਬੀਤੇ ਦਿਨੀਂ ਜਲੰਧਰ ਵਿਚ ਭਾਰੀ ਮੀਂਹ ਕਾਰਣ ਕਈ ਇਲਾਕਿਆਂ ਵਿਚ ਕਾਫੀ ਪਾਣੀ ਭਰ ਗਿਆ। ਮੌਸਮ ਵਿਭਾਗ ਨੇ ਮੀਂਹ ਨੂੰ ਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਭਲਕੇ ਤੋਂ ਬਾਰਿਸ਼ ਪੈਣ ਦੀ ਫਿਰ ਸੰਭਾਵਨਾ ਹੈ।
ਦੱਸ ਦੇਈਏ ਕਿ ਅੱਜ ਪੰਜਾਬ ਵਿੱਚ ਬਾਰਸ਼ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਮੌਸਮ ਵਿਭਾਗ ਦੇ ਅਨੁਸਾਰ, ਕੱਲ੍ਹ ਤੋਂ ਬਾਰਿਸ਼ ਦਾ ਇੱਕ ਨਵਾਂ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ 3 ਦਿਨ ਲਗਾਤਾਰ ਮੀਂਹ ਪਵੇਗਾ। ਇਸ ਬਾਰਿਸ਼ ਤੋਂ ਬਾਅਦ, ਰਾਜ ਦਾ ਤਾਪਮਾਨ ਡਿੱਗ ਜਾਵੇਗਾ। ਰਿਪੋਰਟ ਮੁਤਾਬਕ 23 ਤੇ 24 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਕਾਰਨ, ਡੈਮਾਂ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ। ਪੌਂਗ ਡੈਮ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਿਸ ਕਾਰਨ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਹੁਸ਼ਿਆਰਪੁਰ ਵਿੱਚ ਅਲਰਟ ਜਾਰੀ
ਕੱਲ੍ਹ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1383.3 ਦਰਜ ਕੀਤਾ ਗਿਆ ਸੀ, ਜਦੋਂ ਕਿ ਡੈਮ ਤੋਂ ਡਿਸਚਾਰਜ ਅਤੇ ਇਨਫਲੋ 59835 ਕਿਊਸਿਕ ਸੀ। ਪੌਂਗ ਡੈਮ ਦੇ ਵਧਦੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ, ਹੁਸ਼ਿਆਰਪੁਰ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਲੰਧਰ ਵਿੱਚ, ਕੱਲ੍ਹ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਕਮੀ ਆਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।