ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। 1 ਤੇ 2 ਮਾਰਚ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ 'ਚ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ 1 ਮਾਰਚ ਤੋਂ 3 ਮਾਰਚ ਤੱਕ ਸੂਬੇ 'ਚ ਕਈ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਕੁਝ ਥਾਵਾਂ 'ਤੇ ਮੀਂਹ, ਹਨੇਰੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੱਛਮੀ ਗੜਬੜੀ ਸ਼ੁੱਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ 'ਚ ਆਰੇਂਜ ਅਤੇ ਯੈਲੋ ਅਲਰਟ ਜਾਰੀ
ਇਸ ਦੇ ਨਾਲ ਹੀ ਸ਼ਨੀਵਾਰ ਨੂੰ ਜਲੰਧਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜੰਮੂ ਅਤੇ ਕਸ਼ਮੀਰ 'ਚ ਮੌਸਮ ਦੀ ਸਥਿਤੀ
ਮੌਸਮ ਵਿਭਾਗ ਮੁਤਾਬਕ ਅੱਜ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਕੁਝ ਥਾਵਾਂ 'ਤੇ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। 1 ਮਾਰਚ ਨੂੰ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ/ਬਰਫ਼ਬਾਰੀ ਅਤੇ 2 ਮਾਰਚ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ/ਬਰਫ਼ਬਾਰੀ ਦੀ ਸੰਭਾਵਨਾ ਹੈ।
ਉੱਤਰਾਖੰਡ 'ਚ ਮੌਸਮ ਦੀ ਸਥਿਤੀ
ਮੌਸਮ ਵਿਭਾਗ ਮੁਤਾਬਕ ਉੱਤਰਾਖੰਡ ਵਿੱਚ 1 ਅਤੇ 2 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ 1 ਅਤੇ 2 ਮਾਰਚ ਨੂੰ ਉੱਤਰਾਖੰਡ ਦੇ ਦੂਰ-ਦੁਰਾਡੇ ਇਲਾਕਿਆਂ 'ਚ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਗੜੇਮਾਰੀ ਵੀ ਦੇਖਣ ਨੂੰ ਮਿਲੇਗੀ।
ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦਾ ਮੌਸਮ
ਮੌਸਮ ਵਿਭਾਗ ਅਨੁਸਾਰ 01 ਮਾਰਚ ਨੂੰ ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਨਾਲ ਹੀ, 2 ਮਾਰਚ ਨੂੰ ਜ਼ਿਆਦਾਤਰ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਦਿੱਲੀ ਦੀ ਗੱਲ ਕਰੀਏ ਤਾਂ 1 ਮਾਰਚ ਦੀ ਰਾਤ ਨੂੰ ਗਰਜ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 2 ਮਾਰਚ ਨੂੰ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ 'ਚ ਆਸਮਾਨ 'ਚ ਬੱਦਲ ਛਾਏ ਰਹਿਣਗੇ।
ਹਿਮਾਚਲ ਵਿੱਚ ਬਰਫਬਾਰੀ ਨੂੰ ਲੈ ਕੇ ਅਲਰਟ
ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਕਈ ਸੜਕਾਂ ਜਾਮ ਹੋ ਗਈਆਂ ਹਨ। ਮੌਸਮ ਵਿਭਾਗ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ, IMD ਨੇ 1 ਮਾਰਚ ਨੂੰ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ/ਬਰਫ਼ਬਾਰੀ ਅਤੇ 2 ਮਾਰਚ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ/ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।