ਪੰਜਾਬ 'ਚ ਵੈਸਟਰਨ ਡਿਸਟਰਬੈਂਸ ਮੁੜ ਸਰਗਰਮ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। IMD ਵੱਲੋਂ ਮੀਂਹ ਅਤੇ ਤੂਫ਼ਾਨ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ 'ਚ ਤੂਫਾਨ ਆਉਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਬੱਦਲਵਾਈ ਰਹੇਗੀ। 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਐਸਬੀਐਸ ਨਗਰ, ਰੂਪਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉਥੇ ਹੀ ਪੱਛਮੀ ਮਾਲਵੇ ਵਿੱਚ 20 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ। ਤਾਪਮਾਨ 1 ਡਿਗਰੀ ਘੱਟ ਜਾਵੇਗਾ।