ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ 'ਚ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ, ਜਿਸ ਕਾਰਨ ਜਲਦੀ ਹੀ ਠੰਡ ਵੱਧ ਜਾਵੇਗੀ। ਮੌਸਮ ਵਿਭਾਗ ਮੁਤਾਬਕ ਠੰਡ ਜਲਦੀ ਹੀ ਆਪਣਾ ਅਸਰ ਦਿਖਾਉਣ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ 0.7 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਠੰਡ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹੇਗਾ ਅਤੇ 27 ਤਰੀਕ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਇਸ ਦੇ ਨਾਲ ਹੀ ਠੰਡ ਵੀ ਵਧੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ ਵਿੱਚ AQI 160 ਤੋਂ ਪਾਰ
ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਨੂੰ ਪੀਲੀ ਸ਼੍ਰੇਣੀ ਵਿੱਚ ਰੱਖਿਆ ਹੈ। ਇਸ ਦਾ ਮਤਲਬ ਹੈ ਕਿ ਫੇਫੜਿਆਂ, ਦਮੇ ਅਤੇ ਦਿਲ ਦੀ ਬੀਮਾਰੀ ਤੋਂ ਪੀੜਤ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ। ਅੰਮ੍ਰਿਤਸਰ ਵਿੱਚ AQI 163 ਤੱਕ ਪਹੁੰਚ ਗਿਆ। AQI ਬਠਿੰਡਾ ਵਿੱਚ 109, ਜਲੰਧਰ ਵਿੱਚ AQI145, ਖੰਨਾ ਵਿੱਚ 143, ਲੁਧਿਆਣਾ ਵਿਚ 155, ਮੰਡੀ ਗੋਬਿੰਦਗੜ੍ਹ ਵਿੱਚ 143 ਅਤੇ ਪਟਿਆਲਾ ਵਿੱਚ 128 ਦਰਜ ਕੀਤਾ ਗਿਆ।