ਖ਼ਬਰਿਸਤਾਨ ਨੈੱਟਵਰਕ- 79ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ਵਿਚ ਤਿਰੰਗਾ ਲਹਿਰਾਉਣਗੇ। ਇਸ ਤੋਂ ਇਲਾਵਾ 18 ਮੰਤਰੀ, ਸਪੀਕਰ ਅਤੇ ਡਿਪਟੀ ਸਪੀਕਰ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਕੌਮੀ ਝੰਡੇ ਤੋਂ ਸਲਾਮੀ ਲੈਣਗੇ।
ਜਲੰਧਰ ਵਿਚ ਪੁੱਜ ਰਹੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ
ਜਲੰਧਰ ਵਿਚ 15 ਅਗਸਤ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਕੌਮੀ ਝੰਡੇ ਤੋਂ ਸਲਾਮੀ ਲੈਣਗੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਆਜ਼ਾਦੀ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ। ਜਲੰਧਰ ਤੋਂ ਕੈਬਨਿਟ ਮੰਤਰੀ ਮਹਿੰਦਰ ਭਗਤ ਹੁਸ਼ਿਆਰਪੁਰ ਪਹੁੰਚਣਗੇ।ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਫਾਜ਼ਿਲਕਾ ਵਿਖੇ ਤਿਰੰਗਾ ਲਹਿਰਾਉਣਗੇ।
ਦੇਖੋ LIST...

