ਪੰਜਾਬ ਸਰਕਾਰ ਨੇ ਵਧਦੀ ਠੰਡ ਨੂੰ ਦੇਖਦੇ ਹੋਏ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸਾਰੇ ਸਕੂਲ 7 ਜਨਵਰੀ ਤੱਕ ਬੰਦ ਰਹਿਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਦੱਸ ਦੇਈਏ ਕਿ ਪਹਿਲਾਂ 24 ਤੋਂ 31 ਦਸੰਬਰ ਤੱਕ ਛੁੱਟੀਆਂ ਸਨ ਤੇ ਸਕੂਲ 1 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਛੁੱਟੀਆਂ ਵਿਚ ਹੋਏ ਵਾਧੇ ਤੋਂ ਬਾਅਦ 8 ਜਨਵਰੀ 2025 ਨੂੰ ਸਕੂਲ ਖੁੱਲ੍ਹਣਗੇ।
ਇਸ ਦੇ ਨਾਲ ਹੀ ਹਰਿਆਣਾ ਦੇ ਸਕੂਲਾਂ ਵਿੱਚ 1 ਤੋਂ 15 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇੱਥੋਂ ਦੇ ਸਕੂਲ 16 ਜਨਵਰੀ ਤੋਂ ਖੁੱਲ੍ਹਣਗੇ।