ਖ਼ਬਰਿਸਤਾਨ ਨੈੱਟਵਰਕ: ਪੰਜਾਬ 'ਚ ਅੱਜ ਮੀਂਹ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਹੈ। ਜਦਕਿ ਆਉਣ ਵਾਲੇ ਤਿੰਨ ਦਿਨਾਂ ਤੱਕ ਸੂਬੇ 'ਚ ਮੌਸਮ ਆਮ ਵਾਂਗ ਰਹੇਗਾ। ਜੂਨ ਮਹੀਨੇ ਦੇ ਮੁਕਾਬਲੇ ਜੁਲਾਈ ਮਹੀਨੇ 'ਚ ਮਾਨਸੂਨ ਕਮਜ਼ੋਰ ਨਜ਼ਰ ਆ ਰਿਹਾ ਹੈ। ਸੂਬੇ 'ਚ 1 ਜੁਲਾਈ ਤੋਂ ਹੁਣ ਤੱਕ 13 ਫੀਸਦੀ ਬਾਰਸ਼ ਦਰਜ ਕੀਤੀ ਗਈ ਹੈ ।
ਪਿਛਲੇ ਕੁਝ ਦਿਨਾਂ ਤੋਂ ਸੂਬੇ 'ਚ ਮੀਂਹ ਕਾਰਨ ਤਾਪਮਾਨ ਆਮ ਤੋਂ 2.3 ਘੱਟ ਦਰਜ ਕੀਤਾ ਗਿਆ ਹੈ। ਹਾਲਾਂਕਿ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਘੱਟ ਹੈ। ਪਠਾਨਕੋਟ ਸਭ ਤੋਂ ਵੱਧ ਗਰਮ ਜ਼ਿਲ੍ਹਾ ਰਿਹਾ , ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 21 ਜੁਲਾਈ ਤੋਂ ਰਾਜ 'ਚ ਮੁੜ ਮੀਂਹ ਪਵੇਗਾ। ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਜਦਕਿ 18, 19 ਅਤੇ 20 ਜੁਲਾਈ ਨੂੰ ਮੌਸਮ ਆਮ ਵਾਂਗ ਹੀ ਰਹੇਗਾ। ਇਨ੍ਹਾਂ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਬੀਤੇ ਦਿਨ ਕਈ ਜ਼ਿਲ੍ਹਿਆਂ 'ਚ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਸੀ। ਜਦਕਿ ਰਾਜ 'ਚ ਕੁਝ ਹੀ ਥਾਵਾਂ 'ਤੇ ਮੀਂਹ ਪਿਆ। ਕੱਲ੍ਹ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਮੀਂਹ ਪਿਆ ਹੈ। ਅੰਮ੍ਰਿਤਸਰ ਦਾ ਤਾਪਮਾਨ 31.2 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਲੁਧਿਆਣਾ ਅਤੇ ਬਠਿੰਡਾ ਦਾ ਤਾਪਮਾਨ 32 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ ਹੈ।