ਖ਼ਬਰਿਸਤਾਨ ਨੈੱਟਵਰਕ: ਪੰਜਾਬ 'ਚ ਮੌਸਮ ਦਾ ਮਿਜਾਜ ਬਦਲ ਰਿਹਾ ਹੈ| ਮੌਸਮ ਵਿਭਾਗ ਦੁਆਰਾ ਮੀਂਹ ਪੈਣ ਦੀ ਸੰਭਾਵਨਾ ਹੈ| ਪਰ ਪਿਛਲੇ ਦੋ ਦਿਨਾਂ ਸੂਬੇ 'ਚ ਤਾਪਮਾਨ ਵੱਧ ਰਿਹਾ ਹੈ| ਦਿਨ ਵੇਲ੍ਹੇ ਗਰਮੀ ਮਹਿਸੂਸ ਹੋ ਰਹੀ ਹੈ| ਦੱਸ ਦੇਈਏ ਕਿ ਅੱਜ ਪਹਿਲਾਂ ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ 'ਚ ਯੈੱਲੋ ਅਲਰਟ ਜਾਰੀ ਕੀਤਾ ਹੈ । ਇਹ ਅਨੁਮਾਨ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲਗਾਇਆ ਗਿਆ ਹੈ ।
ਤਾਪਮਾਨ 32 ਡਿਗਰੀ ਤੱਕ ਪਹੁੰਚ ਜਾਵੇਗਾ
ਮੌਸਮ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 'ਚ ਲਗਾਤਾਰ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ ਹਰ ਰੋਜ਼ 1 ਡਿਗਰੀ ਦੀ ਦਰ ਨਾਲ ਵਧੇਗਾ। ਇਸ ਤੋਂ ਇਲਾਵਾ, ਆਉਣ ਵਾਲੇ ਹਫ਼ਤੇ ਵਿੱਚ, ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 32 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।
ਇਨ੍ਹਾਂ ਖੇਤਰਾਂ ਵਿੱਚ ਮੀਂਹ ਦਾ ਯੈੱਲੋ ਅਲਰਟ
ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਫਿਰੋਜ਼ਪੁਰ, ਮੋਗਾ, ਪਠਾਨਕੋਟ, ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਬਠਿੰਡਾ ਵਿੱਚ ਮੀਂਹ ਲਈ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਧੁੱਪ ਨਿਕਲਣ ਦੇ ਨਾਲ-ਨਾਲ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।