ਖ਼ਬਰਿਸਤਾਨ ਨੈੱਟਵਰਕ: ਮਈ ਮਹੀਨੇ ਦੀ ਸ਼ੁਰੂਆਤ ਹੀ ਬਾਰਸ਼ ਨਾਲ ਹੋਈ ਜਿਸ ਕਾਰਨ ਪੂਰੇ ਦੇਸ਼ 'ਚ ਹੀ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ| ਪੰਜਾਬ 'ਚ ਪਿਛਲੇ ਦਿਨੀਂ ਬਾਰਸ਼ ਕਾਰਨ ਮੌਸਮ ਬਦਲ ਗਿਆ ਹੈ। ਵੱਧ ਤਾਪਮਾਨ ਵਾਲਿਆਂ ਖੇਤਰਾਂ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ| ਬਾਰਸ਼ ਕਾਰਨ ਤਾਪਮਾਨ 'ਚ ਵੀ ਗਿਰਾਵਟ ਆਈ ਹੈ| ਰਾਜ ਦਾ ਤਾਪਮਾਨ 40 ਡਿਗਰੀ ਤੋਂ ਘੱਟ ਕੇ 34 ਡਿਗਰੀ ਤੱਕ ਆ ਗਿਆ ਹੈ|
ਸੋਮਵਾਰ ਨੂੰ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 8.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 9.2 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 33.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੇਕਰ ਇਸੇ ਤਰ੍ਹਾਂ ਹੀ ਮੀਂਹ ਅਤੇ ਠੰਢੀਆਂ ਹਵਾਵਾਂ ਦਾ ਸਿਲਸਿਲਾ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਰਹੇਗੀ ।
ਪਿਛਲੇ 24 ਘੰਟਿਆਂ ਵਿੱਚ ਚੰਡੀਗੜ੍ਹ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ 20 ਮਿਲੀਮੀਟਰ, ਪਠਾਨਕੋਟ ਵਿੱਚ 3 ਮਿਲੀਮੀਟਰ ਅਤੇ ਪਟਿਆਲਾ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਕੁਝ ਜ਼ਿਲ੍ਹਿਆਂ ਵਿੱਚ 6 ਤੋਂ 9 ਮਈ ਤੱਕ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਇਨ੍ਹੀਂ ਦਿਨੀਂ ਰਾਜ ਵਿੱਚ ਯੈੱਲੋ ਅਲਰਟ ਜਾਰੀ ਕੀਤਾ ਹੈ। ਇਸ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਸਮੇਤ ਕੁਝ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਜਾਣੋ ਕਿਹੋ-ਜਿਹਾ ਰਹੇਗਾ ਮੌਸਮ
ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਅੰਮ੍ਰਿਤਸਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਵੀ ਪੈ ਸਕਦਾ ਹੈ। ਤਾਪਮਾਨ 23 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ। ਅੱਜ ਜਲੰਧਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਵੀ ਪੈ ਸਕਦਾ ਹੈ। ਤਾਪਮਾਨ 22 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ। ਅੱਜ ਮੋਹਾਲੀ ਵਿੱਚ ਵੀ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਵੀ ਪੈ ਸਕਦਾ ਹੈ। ਤਾਪਮਾਨ 22 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ। ਅੱਜ ਪਟਿਆਲਾ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਵੀ ਪੈ ਸਕਦਾ ਹੈ ਅਤੇ ਤਾਪਮਾਨ 21 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਵੀ ਪੈ ਸਕਦਾ ਹੈ। ਅੱਜ ਤਾਪਮਾਨ 22 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ।