ਪੰਜਾਬ 'ਚ ਮੀਂਹ ਕਾਰਨ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ 11 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਇਸ ਮਹੀਨੇ ਦੀ 10 ਤਰੀਕ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਫਿਰ ਤੋਂ ਬਦਲ ਜਾਵੇਗਾ।
ਪੰਜਾਬ ਦੇ ਇਨ੍ਹਾਂ 11 ਜ਼ਿਲ੍ਹਿਆਂ 'ਚ ਪਵੇਗਾ ਮੀਂਹ
ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਤੂਫ਼ਾਨ ਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੇ ਇਨ੍ਹਾਂ ਵੱਡੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ — ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਦਰਜ ਕੀਤਾ ਗਿਆ। ਤਾਪਮਾਨ ਵਿਚ 2.9 ਦਾ ਵਾਧਾ ਹੋਇਆ ਹੈ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 21.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ — ਮੰਗਲਵਾਰ ਸ਼ਾਮ ਨੂੰ ਤਾਪਮਾਨ 33.0 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 22 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ — ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ। 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 21 ਡਿਗਰੀ ਤੋਂ 35 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।
ਲੁਧਿਆਣਾ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.0 ਡਿਗਰੀ ਦਰਜ ਕੀਤਾ ਗਿਆ। ਤਾਪਮਾਨ 'ਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 22 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਦਿੱਲੀ 'ਚ ਬੱਦਲ ਛਾਏ ਰਹਿਣ ਤੇ ਬਾਰਿਸ਼ ਪੈਣ ਦੀ ਸੰਭਾਵਨਾ
ਦਿੱਲੀ 'ਚ ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਹੋ ਸਕਦਾ ਹੈ। ਮੰਗਲਵਾਰ ਨੂੰ ਦਿੱਲੀ 'ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਰਿਹਾ।
ਰਾਜਸਥਾਨ 'ਚ ਅੱਜ ਵੀ ਮੀਂਹ ਦੀ ਸੰਭਾਵਨਾ
ਰਾਜਸਥਾਨ 'ਚ ਸਰਗਰਮ ਪੱਛਮੀ ਗੜਬੜੀ ਦਾ ਅਸਰ ਕੱਲ੍ਹ ਪੱਛਮੀ ਰਾਜਸਥਾਨ ਦੇ ਜ਼ਿਲ੍ਹਿਆਂ 'ਚ ਦੇਖਿਆ ਗਿਆ। ਇਸ ਪ੍ਰਭਾਵ ਕਾਰਨ ਮੰਗਲਵਾਰ ਦੁਪਹਿਰ ਨੂੰ ਜੋਧਪੁਰ, ਜੈਸਲਮੇਰ, ਚੁਰੂ ਸਮੇਤ ਕਈ ਥਾਵਾਂ 'ਤੇ ਆਸਮਾਨ ਬੱਦਲਵਾਈ ਹੋ ਗਿਆ। ਤੇਜ਼ ਹਵਾ ਚੱਲੀ। ਦੁਪਹਿਰ ਬਾਅਦ ਚੁਰੂ ਅਤੇ ਜੈਸਲਮੇਰ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।