ਮਾਨਸਾ 'ਚ ਨਸ਼ੇ ਦੀ ਓਵਰਡੋਜ਼ ਕਾਰਨ 18 ਸਾਲ ਦੇ ਨੌਜਵਾਨ ਦੀ ਮੌਤ,ਪਰਿਵਾਰ ਦਾ ਸੀ ਇਕਲੌਤਾ ਪੁੱਤਰ
ਮਾਨਸਾ 'ਚ ਨਸ਼ੇ ਦੀ ਓਵਰਡੋਜ਼ ਕਾਰਨ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਦਲੇਲ ਸਿੰਘ ਵਜੋਂ ਹੋਈ ਹੈ। ਪਿੰਡ ਖੀਵਾ ਖੁਰਦ ਦੇ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਸਾਡੇ ਪਿੰਡ ਦੇ 100 ਦੇ ਕਰੀਬ ਨੌਜਵਾਨ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਹਨ ਪਰ ਸਰਕਾਰ ਅਤੇ ਪ੍ਰਸ਼ਾਸਨ ਕੁਝ ਨਹੀਂ ਕਰ ਰਿਹਾ।
8 ਲੱਖ ਰੁਪਏ ਕਰ ਦਿੱਤੇ ਬਰਬਾਦ
ਦਲੇਲ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਦੀ ਮਾਂ ਨੇ ਦੱਸਿਆ ਕਿ ਉਸ ਦਾ ਲੜਕਾ ਕਾਫੀ ਸਮੇਂ ਤੋਂ ਚਿੱਟੇ ਦਾ ਨਸ਼ਾ ਕਰਦਾ ਸੀ। ਦਲੇਲ ਨੇ ਨਸ਼ੇ 'ਚ ਕਰੀਬ 8 ਲੱਖ ਰੁਪਏ ਬਰਬਾਦ ਵੀ ਕੀਤੇ ਅਤੇ ਅੱਜ ਉਸ ਦੀ ਜਾਨ ਚਲੀ ਗਈ।
ਪੂਰਾ ਪਿੰਡ ਨਸ਼ੇ ਤੋਂ ਹੈ ਪ੍ਰੇਸ਼ਾਨ
ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਹ ਕਈ ਵਾਰ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕਰ ਚੁੱਕੇ ਹਨ ਕਿ ਉਨ੍ਹਾਂ ਦੇ ਪਿੰਡ ਵਿੱਚ ਨਸ਼ਾ ਵੱਧ ਰਿਹਾ ਹੈ ਪਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਨਹੀਂ ਸੁਣੀ | ਜਿਸ ਦਾ ਨਤੀਜਾ ਅੱਜ ਪਰਿਵਾਰ ਭੁਗਤ ਪੈ ਰਿਹਾ ਹੈ |
'drug overdose','drug overdose in Mansa','Young man dies','Mansa Young Man Died Of A Drug Overdose'