ਜਲੰਧਰ 'ਚ ਕੰਬਾਈਨ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਖਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਮੂਹ ਨਾਲ ਸ਼ੰਭੂ ਬਾਰਡਰ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।
ਕੰਬਾਈਨ ਦੀ ਲਪੇਟ ਵਿਚ ਆਉਣ ਕਾਰਣ ਹੋਈ ਮੌਤ
ਬੀਤੀ ਰਾਤ ਕਰੀਬ 7 ਵਜੇ ਹਰਦੀਪ ਸਿੰਘ ਆਪਣੇ ਘਰ ਤੋਂ ਸ਼ਾਹਕੋਟ ਵੱਲ ਜਾ ਰਿਹਾ ਸੀ ਕਿ ਰਸਤੇ 'ਚ ਖੜ੍ਹੀ ਕੰਬਾਈਨ ਨਾਲ ਉਸ ਦਾ ਮੋਟਰਸਾਈਕਲ ਟਕਰਾ ਗਿਆ। ਕੰਬਾਈਨ ਦੇ ਪਿੱਛੇ ਕੋਈ ਸੁਰੱਖਿਆ ਪ੍ਰਣਾਲੀ ਨਹੀਂ ਸੀ ਅਤੇ ਨਾ ਹੀ ਕੋਈ ਰਿਫਲੈਕਟਰ ਲਗਾਏ ਗਏ ਸਨ। ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਕੰਬਾਈਨ ਮਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ 4 ਬੱਚਿਆਂ ਦਾ ਪਿਤਾ ਸੀ
ਮ੍ਰਿਤਕ ਆਪਣੇ ਪਿੱਛੇ ਚਾਰ ਛੋਟੇ ਬੱਚੇ ਛੱਡ ਗਿਆ ਹੈ। ਹਰਦੀਪ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਕੇਰਮਪੁਰ ਵਿੱਚ ਸੋਗ ਦਾ ਮਾਹੌਲ ਹੈ।