ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਜਤਿੰਦਰਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਨੰਗਲੀ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਜਤਿੰਦਰਬੀਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
ਜਤਿੰਦਰਬੀਰ ਸਿੰਘ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਜਤਿੰਦਰਬੀਰ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਹੋਇਆ ਸੀ। ਕੁਝ ਦਿਨ ਪਹਿਲਾਂ ਜਤਿੰਦਰ ਨੂੰ ਬੁਖਾਰ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਤਿੰਦਰਬੀਰ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਸਾਲ ਦੀ ਬੇਟੀ ਛੱਡ ਗਿਆ ਹੈ।