ਨਵਾਂਸ਼ਹਿਰ 'ਚ ਅੱਜ ਇਕ ਨੌਜਵਾਨ ਦੇ ਕਤਲ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਸੋਨੂੰ ਦਾ ਕੁਝ ਨੌਜਵਾਨਾਂ ਨੇ ਕਤਲ ਕਰ ਦਿੱਤਾ। ਘਟਨਾ ਬੰਗਾ ਦੇ ਨੇੜੇ ਪਿੰਡ ਖਮਾਚੋ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੋਨੂੰ ਬੰਗਾ ਸ਼ਹਿਰ ਵਿਚ ਨਾਈ ਦੀ ਦੁਕਾਨ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਪਿੰਡ ਖਮਾਚੋਂ ਵਿਖੇ ਮਾਹਿਲ ਗਹਿਲਾ ਰੋਡ ’ਤੇ ਸੋਨੂੰ ਹੇਅਰ ਕਟਿੰਗ ਦੀ ਦੁਕਾਨ ਕਰਦੇ ਗੁਰਦੀਪ ਕੁਮਾਰ ਨੂੰ ਤਿੰਨ ਅਣਪਛਾਤਿਆਂ ਵੱਲੋਂ ਕਥਿਤ ਤੌਰ 'ਤੇ ਅਗਵਾ ਕੀਤਾ ਗਿਆ ਤੇ ਬਾਅਦ ਵਿਚ ਉਸ ਦਾ ਕਤਲ ਕਰ ਦਿੱਤਾ ਗਿਆ।
ਅੱਜ ਬੰਗਾ ਤੋਂ ਗੜ੍ਹਸ਼ੰਕਰ ਰੋਡ ’ਤੇ ਇਕ ਮੈਰਿਜ ਪੈਲੇਸ ਦੇ ਪਿਛਲੇ ਪਾਸੇ ਗੁਰਦੀਪ ਸਿੰਘ ਸੋਨੂੰ ਦੀ ਲਾਸ਼ ਬਰਾਮਦ ਹੋਈ। ਪੁਲਸ ਦੀ ਟੀਮ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਨੌਜਵਾਨ ਜੋ ਗੁਰਦੀਪ ਨੂੰ ਮੋਟਰਸਾਈਕਲ ਉੱਤੇ ਬਿਠਾ ਕੇ ਲਿਜਾਂਦਿਆਂ ਦੀ ਸੀ.ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ ’ਤੇ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੀਸੀਟੀਵੀ ਕੈਮਰਿਆਂ ਦੀ ਕੀਤੀ ਜਾਂਚ-ਪੜਤਾਲ 'ਚ ਤਿੰਨ ਨੌਜਵਾਨ ਜਿਨ੍ਹਾਂ ਦੇ ਮੂੰਹ ਢਕੇ ਹੋਏ ਸੀ,'ਤੇ ਆਉਦੇ ਦਿਖਾਈ ਦਿਤੇ ਅਤੇ ਉਸ ਨੌਜਵਾਨ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਲੈ ਜਾਂਦੇ ਦਿਖਾਈ ਦਿੰਦੇ ਹਨ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ-ਪੜਤਾਲ ਆਰੰਭ ਕਰ ਦਿੱਤੀ।