ਪਟਿਆਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਦੋ ਮਹੀਨੇ ਪਹਿਲਾਂ ਹੀ ਆਪਣੀ ਭੈਣ ਨੂੰ ਮਿਲਣ ਕੈਨੇਡਾ ਗਿਆ ਸੀ।
ਦਿਲਪ੍ਰੀਤ ਸਿੰਘ ਆਪਣੇ ਪਰਿਵਾਰ ਦੇ ਸੁਨਹਿਰੇ ਭਵਿੱਖ ਲਈ ਦੋ ਮਹੀਨੇ ਪਹਿਲਾਂ ਆਪਣੀ ਭੈਣ ਕੋਲ ਕੈਨੇਡਾ ਗਿਆ ਸੀ। ਭੈਣ ਨੇ ਆਪਣੇ ਭਰਾ ਨੂੰ ਵੀਜ਼ਾ ਭੇਜ ਕੇ ਵਿਦੇਸ਼ ਬੁਲਾਇਆ ਸੀ ਤਾਂ ਜੋ ਪਰਿਵਾਰ ਦੀ ਹਾਲਤ ਸੁਧਰ ਸਕੇ। ਪਰ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਦਿਲਪ੍ਰੀਤ ਦੀ ਮੌਤ ਦੀ ਖਬਰ ਸੁਣਦੇ ਹੀ ਪਰਿਵਾਰ 'ਤੇ ਦੁੱਖ ਦਾ ਪਹਾੜ ਟੁੱਟ ਗਿਆ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਦਿਲਪ੍ਰੀਤ ਕਹਿੰਦਾ ਸੀ ਕਿ ਉਹ ਆਪਣੀ ਭੈਣ ਦਾ ਵਿਆਹ ਚੰਗੀ ਤਰ੍ਹਾਂ ਕਰੇਗਾ, ਘਰ ਬਣਾਏਗਾ ਅਤੇ ਜ਼ਮੀਨ ਖਰੀਦੇਗਾ ਪਰ ਹੁਣ ਉਸ ਦੇ ਸਾਰੇ ਸੁਪਨੇ ਚੂਰ ਚੂਰ ਹੋ ਗਏ ਹਨ।