ਪੰਜਾਬ ਵਿੱਚ ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ, 9, 16 ਤੇ 24 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

A flurry of holidays in Punjab in November

ਪੰਜਾਬ ਵਾਸੀਆਂ ਲਈ ਨਵੰਬਰ ਦਾ ਮਹੀਨਾ ਛੁੱਟੀਆਂ ਦੇ ਲਿਹਾਜ਼ ਨਾਲ ਖ਼ਾਸ ਰਹਿਣ ਵਾਲਾ ਹੈ। ਇਸ ਮਹੀਨੇ ਦੀਵਾਲੀ, ਵਿਸ਼ਵਕਰਮਾ ਦਿਵਸ, ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਇਨ੍ਹਾਂ ਮੌਕਿਆਂ ‘ਤੇ ਸੂਬੇ ਵਿੱਚ ਸਰਕਾਰੀ ਛੁੱਟੀਆਂ ਰਹਿਣਗੀਆਂ।

ਇਸ ਵਾਰ ਦੀਵਾਲੀ ਦਾ ਤਿਉਹਾਰ 8 ਨਵੰਬਰ ਯਾਨੀ ਐਤਵਾਰ ਨੂੰ ਮਨਾਇਆ ਜਾਵੇਗਾ। ਇਸ ਤੋਂ ਅਗਲੇ ਦਿਨ 9 ਨਵੰਬਰ, ਸੋਮਵਾਰ ਨੂੰ ਵਿਸ਼ਵਕਰਮਾ ਦਿਵਸ ਮੌਕੇ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਸੂਬੇ ਦੇ ਸਾਰੇ ਸਰਕਾਰੀ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਵਿਸ਼ਵਕਰਮਾ ਪੂਜਾ ਕਾਰਨ ਕਈ ਨਿੱਜੀ ਅਦਾਰਿਆਂ ਵਿੱਚ ਵੀ ਛੁੱਟੀ ਰਹਿ ਸਕਦੀ ਹੈ।

ਇਸ ਤੋਂ ਇਲਾਵਾ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਅਤੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਸਰਕਾਰੀ ਛੁੱਟੀ ਰਹੇਗੀ। ਇਸ ਤਰ੍ਹਾਂ ਨਵੰਬਰ ਮਹੀਨੇ ਵਿੱਚ ਪੰਜਾਬ ਦੇ ਲੋਕਾਂ ਨੂੰ ਤਿਉਹਾਰਾਂ ਅਤੇ ਧਾਰਮਿਕ ਸਮਾਗਮਾਂ ਕਾਰਨ ਕਈ ਛੁੱਟੀਆਂ ਮਿਲਣਗੀਆਂ।

Leave a Reply

Your email address will not be published. Required fields are marked *