ਲੁਧਿਆਣਾ ‘ਚ ਕੈਮੀਕਲ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, 4 ਫਾਇਰ ਟੈਂਡਰਾਂ ਨੇ ਪਾਇਆ ਕਾਬੂ

A massive fire broke out in a truck loaded with chemicals in Ludhiana, 4 fire tenders brought it under control

ਲੁਧਿਆਣਾ ਦੇ ਮੋਤੀ ਨਗਰ ਇਲਾਕੇ ਵਿੱਚ ਕੈਮੀਕਲ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਕਾਫੀ ਉੱਚਾਈ ਤੱਕ ਉੱਠਣ ਲੱਗੀਆਂ, ਜਿਸ ਕਾਰਨ ਦੂਰ-ਦੂਰ ਤੱਕ ਧੂੰਆਂ ਅਤੇ ਅੱਗ ਦਿਖਾਈ ਦਿੱਤੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਇਆ ਟਰੱਕ

ਜਾਣਕਾਰੀ ਮੁਤਾਬਕ ਕੈਮੀਕਲ ਨਾਲ ਭਰਿਆ ਟਰੱਕ ਇਲਾਕੇ ਵਿੱਚੋਂ ਲੰਘ ਰਿਹਾ ਸੀ। ਇਸ ਦੌਰਾਨ ਟਰੱਕ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਗਿਆ। ਤਾਰਾਂ ਨਾਲ ਸੰਪਰਕ ਹੋਣ ਕਾਰਨ ਚਿੰਗਾਰੀਆਂ ਨਿਕਲੀਆਂ ਅਤੇ ਟਰੱਕ ਵਿੱਚ ਪਿਆ ਕੈਮੀਕਲ ਅੱਗ ਦੀ ਲਪੇਟ ਵਿੱਚ ਆ ਗਿਆ।ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

ਆਸ-ਪਾਸ ਦੇ ਇਲਾਕਿਆਂ ਦੀ ਬਿਜਲੀ ਹੋਈ ਬੰਦ

ਅੱਗ ਕਾਰਨ ਆਸ-ਪਾਸ ਦੇ ਘਰਾਂ ਦੇ ਬਿਜਲੀ ਮੀਟਰ ਵੀ ਸੜ ਗਏ। ਲੋਕਾਂ ਮੁਤਾਬਕ ਕੁਝ ਘਰਾਂ ਵਿੱਚ ਦਰਾਰਾਂ ਵੀ ਆਈਆਂ ਹਨ। ਘਟਨਾ ਸਮੇਂ ਘਰਾਂ ਵਿੱਚ ਮੌਜੂਦ ਲੋਕਾਂ ਨੂੰ ਪਿੱਛਲੇ ਰਸਤੇ ਰਾਹੀਂ ਸੁਰੱਖਿਅਤ ਬਾਹਰ ਕੱਢਿਆ ਗਿਆ। ਹਾਲਾਂਕਿ ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

4 ਫਾਇਰ ਟੈਂਡਰਾਂ ਨੇ ਇੱਕ ਘੰਟੇ ਬਾਅਦ ਪਾਇਆ ਕਾਬੂ

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਕਰੀਬ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ। ਫਿਲਹਾਲ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *