ਜਲੰਧਰ ’ਚ AAP ਨੂੰ ਵੱਡਾ ਝਟਕਾ, ਦਿਨੇਸ਼ ਢੱਲ ਨੇ ਫੜਿਆ BJP ਦਾ ਪੱਲਾ

AAP suffers a big setback in Jalandhar; Dinesh Dhall joins BJP.

ਜਲੰਧਰ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। AAP ਦੇ ਸਾਬਕਾ ਨੌਰਥ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਹੇਠ ਉਨ੍ਹਾਂ ਨੇ ਭਾਜਪਾ ਦਾ ਦਾਮਨ ਫੜਿਆ।

ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਦਿਨੇਸ਼ ਢੱਲ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਉਹ ਨਾਰਥ ਹਲਕੇ ਤੋਂ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਦੇ ਗਲੇ ਵੀ ਮਿਲੇ ਅਤੇ ਵਰਕਰਾਂ ਵੱਲੋਂ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਗਾਏ ਗਏ।

ਅਕੇਲੇ ਚੋਣ ਲੜੇਗੀ ਭਾਜਪਾ

ਦਿਨੇਸ਼ ਢੱਲ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਕੇਵਲ ਢਿੱਲੋਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਇਕੱਲਿਆਂ ਚੋਣ ਲੜੇਗੀ ਭਾਜਪਾ।

AAP ਤੋਂ ਨਾਰਾਜ਼ ਚੱਲ ਰਹੇ ਸਨ ਦਿਨੇਸ਼ ਢੱਲ

ਦੱਸਿਆ ਜਾ ਰਿਹਾ ਹੈ ਕਿ ਦਿਨੇਸ਼ ਢੱਲ ਪਿਛਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਪਾਰਟੀ ਵੱਲੋਂ ਨਾਰਥ ਹਲਕੇ ਦਾ ਇੰਚਾਰਜ ਅਹੁਦਾ ਉਨ੍ਹਾਂ ਤੋਂ ਲੈ ਕੇ ਮੇਅਰ ਵਿਨੀਤ ਧੀਰ ਨੂੰ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਨਾਰਾਜ਼ਗੀ ਹੋਰ ਵਧ ਗਈ ਸੀ।

ਦਿਨੇਸ਼ ਢੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਜਲੰਧਰ ਨਾਰਥ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *