ਅੰਮ੍ਰਿਤਸਰ ਦਿਹਾਤੀ ਪੁਲਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ, ਦੱਸ ਦੇਈਏ ਕਿ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਸ ਨੂੰ ਦੋ ਸਮੱਗਲਰਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਵੀ ਬਰਾਮਦ ਹੋਏ ਹਨ।
ਡੀਜੀਪੀ ਪੰਜਾਬ ਨੇ ਦਿੱਤੀ ਜਾਣਕਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਉਤੇ ਟਵੀਟ ਕੀਤਾ, ਜਿਸ ਵਿਚ ਉਨ੍ਹਾਂ ਲਿਖਿਆ ਕਿ ਮੁਲਜ਼ਮਾਂ ਤੋ ਪੁੱਛਗਿੱਛ ਜਾਰੀ ਹੈ। ਇਨ੍ਹਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਨਸ਼ਾ ਤਸਕਰੀ ਦੇ ਇਸ ਗਿਰੋਹ ਬਾਰੇ ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਨੇ 2 ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 7 ਕਿਲੋਗ੍ਰਾਮ ਹੈਰੋਇਨ, 5 ਪਿਸਤੌਲ, 5 ਜ਼ਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੇ ਹਨ। ਜੋ ਕਿ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਨੈੱਟਵਰਕ ਵਿਚ ਸ਼ਾਮਲ ਸਨ। ਇਸ ਤਸਕਰੀ ਗਰੋਹ ਦੇ ਸਬੰਧ ਪਾਕਿਸਤਾਨ ਨਾਲ ਜੁੜੇ ਹੋਏ ਹਨ।
ਬੀਤੇ ਦਿਨ ਕੀਤਾ ਸੀ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼
ਦੱਸ ਦੇਈਏ ਕਿ ਬੀਤੇ ਦਿਨ ਵੀ ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜੋ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦਦਾਰੀ ਕਰਦੇ ਸਨ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, ਮੈਗਜ਼ੀਨ ਤੇ ਗੋਲੀਆਂ ਬਰਾਮਦ ਹੋਈਆਂ ਸਨ।