ਖਬਰਿਸਤਾਨ ਨੈੱਟਵਰਕ ਅੰਮ੍ਰਿਤਸਰ- ਨਾਨਕਸ਼ਾਹੀ ਸੰਮਤ 555 (ਸੰਨ 2023-24) ਦਾ ਕੈਲੰਡਰ ਜਾਰੀ ਹੋਣ ਸਬੰਧੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਅਕਾਲੀ ਬਾਬਾ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਦਿਹਾੜੇ, ਸਰਦਾਰ ਜੱਸਾ ਸਿੰਘ ਰਾਮਗੜੀਆ ਦੇ 300 ਸਾਲਾ ਜਨਮ ਦਿਹਾੜੇ ਅਤੇ ਜੈਤੋ ਦੇ ਮੋਰਚੇ ਦੇ 100 ਸਾਲਾ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਦੌਰਾਮ ਪ੍ਰਮੁੱਖ ਹਸਤੀਆਂ ਮੌਜੂਦ ਸਨ।
ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਗਏ ਇਸ ਕੈਲੰਡਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਆ ਰਹੇ ਸ਼ਤਾਬਦੀ ਦਿਹਾੜਿਆਂ ਨਾਲ ਸਬੰਧਤ ਤਸਵੀਰਾਂ ਲਗਾਈਆਂ ਗਈਆਂ ਹਨ।
ਕੈਲੰਡਰ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ ਅਹਿਮ ਸ਼ਤਾਬਦੀ ਦਿਹਾੜੇ ਆ ਰਹੇ ਹਨ, ਜੋ ਕੌਮੀ ਇਕਜੁਟਤਾ ਨਾਲ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਨਾਨਕਸ਼ਾਹੀ ਸੰਮਤ 555 ਦਾ ਕੈਲੰਡਰ ਆਮ ਨਾਲੋਂ ਇਕ ਮਹੀਨਾ ਪਹਿਲਾਂ ਜਾਰੀ ਕੀਤਾ ਗਿਆ ਹੈ। ਇਸ ਦਾ ਮੰਤਵ ਸੰਗਤਾਂ ਨੂੰ ਗੁਰਪੁਰਬ ਅਤੇ ਇਤਿਹਾਸਕ ਦਿਹਾੜਿਆਂ ਬਾਰੇ ਅਗਾਊਂ ਜਾਣਕਾਰੀ ਦੇਣਾ ਹੈ, ਕਿਉਂਕਿ ਇਸ ਸਬੰਧ ਵਿਚ ਸੰਗਤਾਂ ਅਕਸਰ ਹੀ ਸੁਝਾਅ ਭੇਜਦੀਆਂ ਸਨ।
ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮਨਾਏ ਜਾਣ, ਤਾਂ ਜੋ ਕੌਮ ਵਿਚ ਇਕਸਾਰਤਾ ਅਤੇ ਇਕਜੁਟਤਾ ਬਣੀ ਰਹੇ। ਇਸ ਦੌਰਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀ ਕੌਮ ਨੂੰ ਸਾਂਝੇ ਯਤਨਾਂ ਲਈ ਅਪੀਲ ਵੀ ਕੀਤੀ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ
https://t.me/+hdfPXo2PROo4NGU1