ਖਬਰਿਸਤਾਨ ਨੈੱਟਵਰਕ ਅੰਮ੍ਰਿਤਸਰ- ਬੀਤੇ ਦਿਨੀਂ ਅਜਨਾਲਾ ਵਿਚ ਹੋਏ ਘਟਨਾਕਰਮ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਜਥੇਦਾਰ ਹਰਪ੍ਰੀਤ ਸਿੰਘ ਨੇ ਸਬ-ਕਮੇਟੀ ਦਾ ਗਠਨ ਕੀਤਾ ਹੈ।
ਜਾਣਕਾਰੀ ਅਨੁਸਾਰ ਸਬ-ਕਮੇਟੀ ਦਾ ਗਠਨ ਰੋਸ ਮੁਜ਼ਾਹਰਿਆਂ, ਧਰਨਿਆਂ ਅਤੇ ਕਬਜ਼ੇ ਵਾਲੇ ਸਥਾਨਾਂ ’ਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਣ ਦਾ ਖ਼ਦਸ਼ਾ ਹੋਵੇ ਅਤੇ ਉਨ੍ਹਾਂ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰਨ ਲਈ ਕੀਤਾ ਗਿਆ ਹੈ।
ਦੱਸ ਦੇਈਏ ਕਿ ਇਸ ਕਮੇਟੀ ਵਿਚ ਸਿੱਖ ਸੰਪਰਦਾਵਾਂ ਦੇ ਮੁਖੀਆਂ, ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਨੂੰ ਮੈਂਬਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਕਮੇਟੀ ਨੂੰ ਇਸ ਮਾਮਲੇ 'ਤੇ ਵਿਚਾਰ-ਵਟਾਂਦਰਾਂ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਸੌਂਪਣ ਦਾ ਹੁਕਮ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਫ਼ੈਸਲਾ ਲਿਆ ਜਾਵੇਗਾ। ਇਸ ਸਬ ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰ-ਮੁਹੰਮਦ ਨੂੰ ਬਣਾਇਆ ਗਿਆ ਹੈ। ਦੱਸ ਦੇਈਏ ਕਿ ਇਹ ਪੱਤਰ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਜਾਰੀ ਕੀਤਾ ਗਿਆ ਹੈ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ
https://t.me/+hdfPXo2PROo4NGU1