ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਅੱਜ ਮੀਟਿੰਗ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਇਸ ਵਾਰ 29 ਮਾਰਚ ਨੂੰ ਬਾਅਦ ਦੁਪਹਿਰ 1 ਵਜੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਹੈ।
ਕਿਸਾਨਾਂ ਨਾਲ ਖੜ੍ਹੀ SGPC
ਪ੍ਰਧਾਨ ਧਾਮੀ ਨੇ ਕਿਹਾ ਕਿ ਜਿਹੜੇ ਕਿਸਾਨ ਬਾਰਡਰਾਂ ਉਤੇ ਬੈਠੇ ਆਪਣੇ ਹੱਕਾਂ ਲਈ ਜੋ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਲਈ ਐਸ ਜੀ ਪੀ ਸੀ ਵਲੋਂ ਲੰਗਰਾਂ ਤੇ ਮੈਡੀਕਲ ਦਾ ਸਾਰਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਕਮੇਟੀ ਖੜ੍ਹੇ ਰਹਿਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ। ਧਾਮੀ ਨੇ ਕਿਹਾ ਕਿ ਅਸੀਂ ਕੇਂਦਰ ਤੋਂ ਅਪੀਲ ਕਰਦੇ ਹਾਂ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੀਆਂ ਜਾਣ।
ਪੰਜਾਬ ਸਰਕਾਰ ਤੋਂ ਕੀਤੀ ਇਹ ਮੰਗ
ਧਾਮੀ ਨੇ ਕਿਹਾ ਕਿ ਕਈ ਵਾਰ ਇਨਸਾਫ ਲੈਣ ਲਈ ਸਾਲਾਬੱਧੀ ਸੰਘਰਸ਼ ਕਰਨਾ ਪੈਂਦਾ ਹੈ,ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਜੋ ਪੰਜ ਮੈਂਬਰੀ ਕਮੇਟੀ ਬਣਾਈ ਸੀ, ਉਹ ਕਮੇਟੀ ਜੱਦੋ-ਜਹਿਦ ਕਰ ਰਹੀ ਹੈ ਤੇ ਸਾਨੂੰ ਜਿਹੜਾ ਸਮਾਂ ਮਿਲਿਆ ਅਸੀ ਉਸ ਦਾ ਇੰਤਜ਼ਾਰ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਆਸਾਮ ਦੀ ਡਿਬਰੂਗੜ੍ਹ ਦੇਲ ਵਿਚ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਉਤੇ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ, ਉਨਾਂ ਦੇ ਬਾਥਰੂਮਾਂ ਵਿਚ ਵੀ ਕੈਮਰੇ ਲਾ ਦਿੱਤੇ ਗਏ ਹਨ। ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿਚ ਵੀ ਹਾਈ ਸਕਿਓਰਿਟੀ ਜੇਲਾਂ ਹਨ, ਉਨਾਂ ਨੂੰ ਪੰਜਾਬ ਵਿਚ ਸ਼ਿਫਟ ਕੀਤਾ ਜਾਵੇ। ਉਨਾਂ ਕਿਹਾ ਕਿ ਇਨਾਂ ਦੇ ਪਰਿਵਾਰਾਂ ਨੇ ਭੁੱਖ ਹੜਤਾਲ ਕੀਤੀ ਹੋਈ ਹੈ, ਪੰਜਾਬ ਸਰਕਾਰ ਨੂੰ ਤੁਰੰਤ ਇਸ ਉਤੇ ਫੈਸਲਾ ਲੈਣਾ ਚਾਹੀਦਾ ਹੈ।
ਗਵਰਨਰ ਨਾਲ ਕੀਤੀ ਜਾਵੇਗੀ ਮੁਲਾਕਾਤ
ਧਾਮੀ ਨੇ ਕਿਹਾ ਕਿ ਅੱਜ ਸ਼ਾਮ 5 ਵਜੇ ਸ਼੍ਰੋਮਣੀ ਕਮੇਟੀ ਦੇ ਵਫਦ ਵਲੋਂ ਗਵਰਨਰ ਪੰਜਾਬ ਨਾਲ ਮੁਲਾਕਾਤ ਕੀਤੀ ਜਾਵੇਗੀ।