ਸੰਗਰੂਰ ’ਚ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫ਼ਤਾਰ

ASI arrested red handed while taking bribe of Rs 25 thousand in Sangrur

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਸੰਗਰੂਰ ਦੇ ਥਾਣਾ ਦਿੜ੍ਹਬਾ ਵਿੱਚ ਤਾਇਨਾਤ ASI ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ, ਇਹ ਕਾਰਵਾਈ ਭਵਾਨੀਗੜ੍ਹ ਦੀ ਅਨਾਜ ਮੰਡੀ ਦੇ ਇੱਕ ਵਸਨੀਕ ਦੀ ਸ਼ਿਕਾਇਤ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ ASI ਨੇ 30 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਇਸ ਗੱਲਬਾਤ ਦੀ ਰਿਕਾਰਡਿੰਗ ਵੀ ਕੀਤੀ ਗਈ ਸੀ।

ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਰੇਂਜ ਪਟਿਆਲਾ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ASI ਨੂੰ 25 ਹਜ਼ਾਰ ਰੁਪਏ ਲੈਂਦਿਆਂ ਕਾਬੂ ਕਰ ਲਿਆ।ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *