ਮਹਾਰਾਸ਼ਟਰ ‘ਚ ਪਨੀਰ ‘ਤੇ Ban! ਉਲੰਘਣਾ ਕਰਨ ਵਾਲਿਆਂ ਨੂੰ ਹੋ ਸਕਦੀ ਹੈ ਜੇਲ੍ਹ

ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਮਹਾਰਾਸ਼ਟਰ ਸਰਕਾਰ ਨੇ ਐਨਾਲਾਗ (ਨਾਨ-ਡੇਅਰੀ) ਪਨੀਰ ਦੇ ਉਤਪਾਦਨ, ਵਿਕਰੀ ਅਤੇ ਸਟੋਰੇਜ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਫ਼ੈਸਲੇ ਨਾਲ ਮਹਾਰਾਸ਼ਟਰ, ਛੱਤੀਸਗੜ੍ਹ ਤੋਂ ਬਾਅਦ ਐਨਾਲਾਗ ਪਨੀਰ 'ਤੇ ਪਾਬੰਦੀ ਲਗਾਉਣ ਵਾਲਾ ਦੇਸ਼ ਦਾ ਦੂਜਾ ਰਾਜ ਬਣ ਗਿਆ ਹੈ। ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਖ਼ਬਰੀਸਤਾਨ ਨੈਟਵਰਕ : ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਮਹਾਰਾਸ਼ਟਰ ਸਰਕਾਰ ਨੇ ਐਨਾਲਾਗ (ਨਾਨ-ਡੇਅਰੀ) ਪਨੀਰ ਦੇ ਉਤਪਾਦਨ, ਵਿਕਰੀ ਅਤੇ ਸਟੋਰੇਜ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਫ਼ੈਸਲੇ ਨਾਲ ਮਹਾਰਾਸ਼ਟਰ, ਛੱਤੀਸਗੜ੍ਹ ਤੋਂ ਬਾਅਦ ਐਨਾਲਾਗ ਪਨੀਰ ‘ਤੇ ਪਾਬੰਦੀ ਲਗਾਉਣ ਵਾਲਾ ਦੇਸ਼ ਦਾ ਦੂਜਾ ਰਾਜ ਬਣ ਗਿਆ ਹੈ। ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਫੂਡ ਸੇਫਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
ਮਹਾਰਾਸ਼ਟਰ ਦੇ ਫੂਡ ਸੇਫਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਐਨਾਲਾਗ ਪਨੀਰ ਨੂੰ ਅਸਲੀ ਡੇਅਰੀ ਪਨੀਰ ਦੱਸ ਕੇ ਵੇਚਦੀ ਹੈ, ਤਾਂ ਇਸ ਨੂੰ ਗਾਹਕਾਂ ਨੂੰ ਗੁੰਮਰਾਹ ਕਰਨ ਅਤੇ Food Safety and Standards Act, 2006 ਤਹਿਤ ਗੈਰ-ਕਾਨੂੰਨੀ ਵਪਾਰਕ ਗਤੀਵਿਧੀ ਮੰਨਿਆ ਜਾਵੇਗਾ। ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜੁਰਮਾਨੇ ਦੇ ਨਾਲ ਜੇਲ੍ਹ ਦੀ ਵੀ ਵਿਵਸਥਾ
ਕਾਨੂੰਨ ਅਨੁਸਾਰ ਦੋਸ਼ ਸਾਬਤ ਹੋਣ ‘ਤੇ ਦੋਸ਼ੀ ਨੂੰ 6 ਮਹੀਨੇ ਤੱਕ ਦੀ ਕੈਦ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੇਕਰ ਐਨਾਲਾਗ ਪਨੀਰ ਖਾਣ ਕਾਰਨ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ, ਤਾਂ ਦੋਸ਼ੀਆਂ ਨੂੰ ਉਮਰ ਕੈਦ ਅਤੇ ਘੱਟੋ-ਘੱਟ 10 ਲੱਖ ਰੁਪਏ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕੀ ਹੁੰਦਾ ਹੈ ਐਨਾਲਾਗ ਪਨੀਰ?
ਅਸਲੀ ਪਨੀਰ ਦੁੱਧ ਤੋਂ ਤਿਆਰ ਕੀਤਾ ਜਾਂਦਾ ਹੈ ਅਤੇ ਇਹ ਪ੍ਰੋਟੀਨ ਦਾ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ਦੇ ਉਲਟ ਐਨਾਲਾਗ ਪਨੀਰ ਦੁੱਧ ਤੋਂ ਨਹੀਂ, ਸਗੋਂ ਵੈਜਿਟੇਬਲ ਆਇਲ ਅਤੇ ਹੋਰ ਗੈਰ-ਡੇਅਰੀ ਸਮੱਗਰੀ ਨਾਲ ਤਿਆਰ ਕੀਤਾ ਜਾਂਦਾ ਹੈ। ਕਈ ਥਾਵਾਂ ‘ਤੇ ਇਸ ਨੂੰ ਅਸਲੀ ਪਨੀਰ ਦੱਸ ਕੇ ਵੇਚਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਨੂੰ ਰੋਕਣ ਲਈ ਸਰਕਾਰ ਨੇ ਇਹ ਸਖ਼ਤ ਕਦਮ ਚੁੱਕਿਆ ਹੈ।

Leave a Reply

Your email address will not be published. Required fields are marked *