ਜਲੰਧਰ ਵਾਸੀਆਂ ਲਈ ਵੱਡੀ ਖ਼ਬਰ, 25 ਸਤੰਬਰ ਨੂੰ ਲੋਕਲ ਛੁੱਟੀ ਦਾ ਐਲਾਨ

Big news for Jalandhar residents: Local holiday announced for September 25.

ਜਲੰਧਰ ਵਾਸੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। 25 ਸਤੰਬਰ 2026, ਸ਼ੁੱਕਰਵਾਰ ਨੂੰ ਜਲੰਧਰ ਜ਼ਿਲ੍ਹੇ ਵਿੱਚ ਲੋਕਲ ਛੁੱਟੀ ਰਹੇਗੀ।ਇਹ ਫ਼ੈਸਲਾ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਸਲਾਨਾ ਮੇਲੇ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਮੇਲੇ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਜਲੰਧਰ ਪਹੁੰਚਦੇ ਹਨ।

ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਜਾਰੀ ਹੁਕਮਾਂ ਮੁਤਾਬਕ 25 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਥਿਤ ਪੰਜਾਬ ਸਰਕਾਰ ਦੇ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਛੁੱਟੀ ਰਹੇਗੀ।ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਸ਼ਰਧਾਲੂਆਂ ਦੀ ਧਾਰਮਿਕ ਭਾਵਨਾ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

Leave a Reply

Your email address will not be published. Required fields are marked *