ਖ਼ਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਕੋਰਟ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਵੀ ਕੋਰਟ ਵਿਚ ਸੁਣਵਾਈ ਹੋਈ ਪਰ ਕੋਈ ਸਿੱਟਾ ਨਹੀਂ ਨਿਕਲਿਆ।
ਹੁਣ ਭਲਕੇ 14 ਅਗਸਤ ਨੂੰ ਹੋਵੇਗੀ ਸੁਣਵਾਈ
ਮੋਹਾਲੀ ਕੋਰਟ ਨੇ ਦੋ ਘੰਟਿਆਂ ਤੋਂ ਵੱਧ ਦਲੀਲਾਂ ਸੁਣਨ ਤੋਂ ਬਾਅਦ ਕੱਲ੍ਹ ਲਈ ਫੈਸਲਾ ਸੁਰੱਖਿਅਤ ਰੱਖ ਲਿਆ। ਹੁਣ ਭਲਕੇ 14 ਅਗਸਤ ਨੂੰ ਅਗਲੀ ਸੁਣਵਾਈ ਹੋਵੇਗੀ। ਇਹ ਵੀ ਦੱਸ ਦੇਈਏ ਕਿ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 21 ਅਗਸਤ ਨੂੰ ਹੋਵੇਗੀ।
ਨਾਭਾ ਜੇਲ੍ਹ ਵਿਚ ਬੰਦ ਹਨ ਮਜੀਠੀਆ
ਬਿਕਰਮ ਸਿੰਘ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ’ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਰੇਡ ਕਰਦਿਆਂ ਗ੍ਰਿਫ਼ਤਾਰ ਕੀਤਾ ਸੀ।ਹੁਣ ਦੇਖਣਾ ਹੋਵੇਗਾ ਕੀ ਕੋਰਟ 15 ਅਗਸਤ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰੇਗੀ ਜਾਂ ਨਹੀਂ।