ਫਿਰੋਜ਼ਪੁਰ ‘ਚ ਬੰਬ ਧਮਾਕੇ ਦੀ ਧਮਕੀ, ਜ਼ਿਲ੍ਹਾ ਕਚਹਿਰੀ ਤੇ ਨਗਰ ਕੌਂਸਲ ਨਿਸ਼ਾਨੇ ‘ਤੇ

Bomb blast threat in Ferozepur, District Court and Municipal Council targeted

ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਵਾਰ ਫਿਰ ਬੰਬ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ ਹੈ। ਇਸ ਵਾਰ ਜ਼ਿਲ੍ਹਾ ਕਚਹਿਰੀ ਅਤੇ ਨਗਰ ਕੌਂਸਲ ਦੀਆਂ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।ਧਮਕੀ ਮਿਲਣ ਤੋਂ ਬਾਅਦ ਪੁਲਿਸ ਨੂੰ ਤੁਰੰਤ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਇਮਾਰਤਾਂ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ।

ਕਚਹਿਰੀ ‘ਚ ਐਂਟਰੀ ‘ਤੇ ਰੋਕ

ਜਾਣਕਾਰੀ ਮੁਤਾਬਕ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸੈਸ਼ਨ ਜੱਜ ਦੀ ਈਮੇਲ ਆਈਡੀ ‘ਤੇ ਭੇਜੇ ਗਏ ਧਮਕੀ ਭਰੇ ਈਮੇਲ ਰਾਹੀਂ ਮਿਲੀ। ਈਮੇਲ ਵਿੱਚ ਦੁਪਹਿਰ 3 ਵਜੇ ਤੱਕ ਇਮਾਰਤ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।ਇਸ ਤੋਂ ਬਾਅਦ ਥਾਣਾ ਕੈਂਟ ਪੁਲਿਸ ਨੇ ਪੂਰੇ ਕਚਹਿਰੀ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ। ਪੁਲਿਸ ਵੱਲੋਂ ਚੱਪੇ-ਚੱਪੇ ਦੀ ਜਾਂਚ ਕੀਤੀ ਜਾ ਰਹੀ ਹੈ।ਦੁਪਹਿਰ 1 ਵਜੇ ਤੱਕ ਲੋਕਾਂ ਦੀ ਕਚਹਿਰੀ ਕੰਪਲੈਕਸ ਵਿੱਚ ਐਂਟਰੀ ‘ਤੇ ਰੋਕ ਲਗਾਈ ਗਈ ਹੈ, ਜਿਸ ਕਾਰਨ ਅਦਾਲਤੀ ਕੰਮਕਾਜ ਵੀ ਪ੍ਰਭਾਵਿਤ ਹੋ ਸਕਦਾ ਹੈ।

ਪੁਲਿਸ ਤੇ ਸੁਰੱਖਿਆ ਏਜੰਸੀਆਂ ਅਲਰਟ

ਫਿਰੋਜ਼ਪੁਰ ਸਰਹੱਦੀ ਇਲਾਕਾ ਹੋਣ ਕਰਕੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਨੂੰ ਲੈ ਕੇ ਖਾਸ ਸਾਵਧਾਨੀ ਵਰਤੀ ਜਾ ਰਹੀ ਹੈ। ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਬਾਵਜੂਦ ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਧਮਕੀ ਭਰੇ ਈਮੇਲ ਕਿਸ ਨੇ ਭੇਜੇ ਹਨ।ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਮਾਰਤਾਂ ਦੀ ਸੁਰੱਖਿਆ ਲਈ ਸਰਚ ਆਪਰੇਸ਼ਨ ਜਾਰੀ ਹੈ।

Leave a Reply

Your email address will not be published. Required fields are marked *