ਕੈਨੇਡਾ ਤੋਂ ਇਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਬ੍ਰਹਮਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਸੋਢੀ, ਵਾਸੀ ਟਾਂਡਾ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਇਹ ਹਾਦਸਾ ਕੈਨੇਡਾ ਦੇ ਓਟਾਵਾ ਸ਼ਹਿਰ ‘ਚ ਵਾਪਰਿਆ। ਬ੍ਰਹਮਜੋਤ ਸਿੰਘ ਕਰੀਬ ਦੋ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਰਾਤ ਉਹ ਕਾਰ ‘ਚ ਜਾ ਰਿਹਾ ਸੀ। ਰਾਤ ਕਰੀਬ 12:45 ਵਜੇ ਓਲਡ ਰਿਚਮੰਡ ਰੋਡ ਨੇੜੇ ਫੈਲੋਫੀਲਡ ਰੋਡ ‘ਤੇ ਉਸ ਦੀ ਕਾਰ ਸਾਹਮਣੇ ਤੋਂ ਆ ਰਹੀ ਇਕ ਹੋਰ ਕਾਰ ਨਾਲ ਜ਼ਬਰਦਸਤ ਟਕਰਾ ਗਈ।ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਕਾਰਾਂ ਨੂੰ ਅੱਗ ਲੱਗ ਗਈ। ਹਾਦਸੇ ‘ਚ ਬ੍ਰਹਮਜੋਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਉੱਥੇ ਹੀ ਦੂਜੀ ਕਾਰ ਚਲਾ ਰਿਹਾ ਵਿਅਕਤੀ ਵੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਤੋਂ ਬਾਅਦ ਪਰਿਵਾਰ ਅਤੇ ਇਲਾਕੇ ‘ਚ ਸੋਗ ਦੀ ਲਹਿਰ ਹੈ।









