• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਾਂਗਰਸ ਦੇ ਸਾਬਕਾ ਵਿਧਾਇਕ ਸਮੇਤ 6 ਖਿਲਾਫ ਕੇਸ ਦਰਜ, ਮਾਮਲਾ ਮੈਡੀਕਲ ਅਫਸਰਾਂ ਦੀ ਭਰਤੀ 'ਚ ਬੇਨਿਯਮੀਆਂ ਦਾ

12/19/2023 6:14:59 PM Gurpreet Singh     punjab latest news,former mla of Congress, dr satwant singh mohi arrest, medical officers    ਕਾਂਗਰਸ ਦੇ ਸਾਬਕਾ ਵਿਧਾਇਕ ਸਮੇਤ 6 ਖਿਲਾਫ ਕੇਸ ਦਰਜ, ਮਾਮਲਾ ਮੈਡੀਕਲ ਅਫਸਰਾਂ ਦੀ ਭਰਤੀ 'ਚ ਬੇਨਿਯਮੀਆਂ ਦਾ  

ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਨੂੰ ਗ੍ਰਿਫਤਾਰ ਕੀਤਾ ਹੈ। ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕੀਤਾ ਹੈ। ਦੱਸ ਦੇਈਏ ਕਿ ਡਾ. ਮੋਹੀ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਹਨ।

ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ SIT ਦੀ ਜਾਂਚ ਰਿਪੋਰਟ ਦੇ ਆਧਾਰ ਉਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਐਸ. ਕੇ. ਸਿਨਹਾ ਚੇਅਰਮੈਨ (ਸਵ.), ਬ੍ਰਿਗੇਡੀਅਰ (ਸੇਵਾਮੁਕਤ) ਡੀ.ਐਸ. ਗਰੇਵਾਲ (ਸਵ.), ਡਾ: ਸਤਵੰਤ ਸਿੰਘ ਮੋਹੀ, ਡੀ.ਐਸ. ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹੈ।

 ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀ.ਪੀ.ਐਸ.ਸੀ. ਦੁਆਰਾ ਦੋ ਵਾਰੀਆਂ ਵਿੱਚ 100 ਅਤੇ 212 ਅਸਾਮੀਆਂ ਉਪਰ ਕੁੱਲ 312 ਐਮ.ਓਜ਼ ਦੀ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਨੂੰ ਚੁਣੌਤੀ ਦੇਣ ਵਾਲੀਆਂ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਲਈ ਇੱਕ ਐਸ.ਆਈ.ਟੀ ਗਠਿਤ ਕਰਨ ਦੇ ਹੁਕਮ ਦਿੱਤੇ ਸਨ।

 ਦੋ ਮੈਂਬਰੀ ਐਸ.ਆਈ.ਟੀ. ਵਿੱਚ ਸ਼ਾਮਲ ਐਮ.ਐਸ. ਬਾਲੀ, ਸੰਯੁਕਤ ਕਮਿਸ਼ਨਰ ਸੀ.ਬੀ.ਆਈ. (ਸੇਵਾਮੁਕਤ) ਅਤੇ ਸੁਰੇਸ਼ ਅਰੋੜਾ, ਤੱਤਕਾਲੀ ਡਾਇਰੈਕਟਰ ਜਨਰਲ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਹੈ, ਜੋ ਇਹ ਸਾਬਤ ਕਰਦੀ ਹੈ ਕਿ ਸਾਲ 2008-2009 ਵਿੱਚ 312 ਡਾਕਟਰਾਂ ਦੀ ਪੂਰੀ ਚੋਣ ਬੇਨਿਯਮੀਆਂ ਨਾਲ ਭਰੀ ਹੋਈ ਸੀ। ਇਸ ਅਨੁਸਾਰ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।



 

'punjab latest news','former mla of Congress','dr satwant singh mohi arrest','medical officers'

Please Comment Here

Similar Post You May Like

Recent Post

  • ਪੰਜਾਬ 'ਚ ਇਸ ਦਿਨ ਸਕੂਲ, ਕਾਲਜ ਰਹਿਣਗੇ ਬੰਦ, ਸਰਕਾਰੀ ਛੁੱਟੀ ਦਾ ਐਲਾਨ...

  • 23 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ ...

  • ਪੰਜਾਬ 'ਚ ਇਸ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਆਦੇਸ਼ ਕੀਤੇ ਜਾਰੀ ...

  • ਟੀਚਰ ਦਾ ਸਟੂਡੈਂਟ 'ਤੇ ਆਇਆ ਦਿਲ, 14 ਸਾਲਾ ਵਿਦਿਆਰਥੀ ਨਾਲ ਫਰਾਰ...

  • ਭਾਰਤ 'ਚ ਕੋਰੋਨਾ Positive ਦੋ ਲੋਕਾਂ ਦੀ ਮੌਤ, 257 ਕੇਸ ਐਕਟਿਵ ...

  • ਰੇਲਵੇ ਨੇ ਲਾਂਚ ਕੀਤਾ SwaRail ਐਪ, ਯਾਤਰੀਆਂ ਨੂੰ ਮਿਲਣਗੀਆਂ ਇਹ ਸਾਰੀਆਂ ਸਹੂਲਤਾਂ...

  • ਦਰਬਾਰ ਸਾਹਿਬ 'ਤੇ ਹਮਲੇ ਦਾ SGPC ਵੱਲੋਂ ਖੰਡਨ, ਕਿਹਾ-ਕੇਂਦਰ ਜਾਂਚ ਕਰੇ ...

  • ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ 'ਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ...

  • ਨਸ਼ਿਆਂ ਵਿਰੁੱਧ ਆਪ ਮੰਤਰੀਆਂ ਅਤੇ ਵਿਧਾਇਕਾਂ ਦੀ 'ਨਸ਼ਾ ਮੁਕਤੀ ਯਾਤਰਾ' ਦੂਜੇ ਦਿਨ ਵੀ ਜਾਰੀ, 250 ਤੋਂ ਵੱਧ ਪਿੰਡਾਂ ਵਿੱ...

  • ਦੁਬਈ 'ਚ 81 ਕਰੋੜ ਰੁਪਏ 'ਚ ਵਿਕੀ 5 ਨੰਬਰ ਦੀ ਪਲੇਟ, ਰਿਕਾਰਡ ਤੋੜ ਨਿਲਾਮੀ, ਦੇਖੋ VIDEO...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY