ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਕਾਨੂੰਨੀ ਮੁਸ਼ਕਿਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਉਨ੍ਹਾਂ ਖ਼ਿਲਾਫ਼ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ …










