ਚੰਡੀਗੜ ਵੱਲ ਕਿਸਾਨਾਂ ਵਲੋਂ ਕੀਤੀ ਕੁੰਚ ‘ਚ ਪੁਲਿਸ ਤੇ ਕਿਸਾਨਾਂ ਵਿੱਚਕਾਰ ਹੋਈ ਧੱਕਾਮੁੱਕੀ, ਬੈਰੀਕੇਡ ਤੋੜ

 ਚੰਡੀਗੜ ਵੱਲ ਕਿਸਾਨਾਂ ਵਲੋਂ ਕੀਤੀ ਕੁੰਚ ‘ਚ ਪੁਲਿਸ ਤੇ ਕਿਸਾਨਾਂ ਵਿੱਚਕਾਰ ਹੋਈ ਧੱਕਾਮੁੱਕੀ, ਬੈਰੀਕੇਡ ਤੋੜ

ਸੀ.ਐੱਮ ਨਾਲ ਹੋਣ ਵਾਲੀ ਮੀਟਿੰਗ ਕੀਤੀ ਰੱਦ

ਖ਼ਬਰਿਸਤਾਨ ਨੈੱਟਵਰਕ – ਅੱਜ ਵੱਡੀ ਗਿਣਤੀ ‘ਚ ਕਿਸਾਨ ਟਰੈਕਟਰ ਲੈ ਕੇ ਪੰਜਾਬ ਸਰਕਾਰ ਖਿਲਾਫ ਚੰਡੀਗੜ੍ਹ ਪਹੁੰਚੇ ਹਨ। ਚੰਡੀਗੜ੍ਹ-ਮੋਹਾਲੀ ਬਾਰਡਰ ਨੂੰ ਪੁਲਿਸ ਨੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਇੱਥੋਂ ਵਾਹਨਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਗਿਆ ਹੈ। ਪੰਜਾਬ ਸਰਕਾਰ ਖਿਲਾਫ ਕਿਸਾਨਾਂ ਦਾ ਗੁੱਸਾ ਸ਼ਾਂਤ ਹੁੰਦਾ ਨਜ਼ਰ ਨਹੀਂ ਆ ਰਿਹਾ।

ਕਿਸਾਨ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਰਵਾਨਾ ਹੋ ਗਏ ਹਨ। ਉਧਰ, ਮੋਹਾਲੀ ਪੁਲੀਸ ਨੇ ਕਿਸਾਨਾਂ ਦੇ ਵਧਦੇ ਕਾਫ਼ਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਕਾਫੀ ਹੰਗਾਮਾ ਹੋਇਆ। ਪਰ ਕਿਸਾਨਾਂ ਦਾ ਗੁੱਸਾ ਇੰਨਾ ਵੱਧ ਗਿਆ ਹੈ ਕਿ ਉਹ ਬੈਰੀਕੇਡ ਤੋੜ ਕੇ ਚੰਡੀਗੜ੍ਹ ਵੱਲ ਚੱਲ ਪਏ। ਕਿਸਾਨਾਂ ਦੇ ਵਧਦੇ ਕਾਫ਼ਲੇ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਚੰਡੀਗੜ੍ਹ ਦੀ ਸਰਹੱਦ ਸੀਲ ਕਰ ਦਿੱਤੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਤੱਕ ਰੁਕਣ ਵਾਲੇ ਨਹੀਂ ਹਨ।

ਕਿਸਾਨਾਂ ਨੇ CM ਹਾਊਸ ਦੀ ਮੀਟਿੰਗ ਰੱਦ ਕਰ ਦਿੱਤੀ

ਦੂਜੇ ਪਾਸੇ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮੁੱਖ ਮੰਤਰੀ ਹਾਊਸ ਵਿਖੇ ਮੀਟਿੰਗ ਰੱਖੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੀ.ਐਮ. ਮਾਨ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ, ਇਸ ਲਈ ਹੁਣ ਕਿਸਾਨ ਸਰਕਾਰ ਖਿਲਾਫ ਵੱਡਾ ਸੰਘਰਸ਼ ਸ਼ੁਰੂ ਕਰਨਗੇ।

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਇਕੱਠੇ ਝੋਨਾ ਨਾ ਬੀਜਣ ਦੀ ਹਦਾਇਤ ਕੀਤੀ ਸੀ। ਪੰਜਾਬ ਸਰਕਾਰ ਨੇ ਬਿਜਲੀ ਦੀ ਕਿੱਲਤ ਦੇ ਮੱਦੇਨਜ਼ਰ ਕਿਸਾਨਾਂ ਨੂੰ ਪੜਾਅਵਾਰ ਝੋਨਾ ਲਾਉਣ ਦਾ ਫੈਸਲਾ ਲਿਆ ਸੀ ਪਰ ਕਿਸਾਨਾਂ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਝੋਨਾ ਨਾ ਲਾਇਆ ਗਿਆ ਤਾਂ ਫ਼ਸਲ ਦਾ ਨੁਕਸਾਨ ਹੋਵੇਗਾ।

Digiqole ad