ਖਬਰਿਸਤਾਨ ਨੈੱਟਵਰਕ ਨਿਊਜ਼ ਡੈਸਕ- ਪੰਜਾਬ ਵਿਚ ਵੱਧ ਰਹੀਆਂ ਵਾਰਦਾਤਾਂ ਤੇ ਨਿਤ ਦਿਨ ਗੈਂਗਵਾਰਾਂ ਤੇ ਅਜਨਾਲਾ ਹਿੰਸਾ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀਆਂ ਦਾ ਨਿਸ਼ਾਨਾ ਬਣ ਰਹੀ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲੀਆ ਚਿੰਨ੍ਹ ਲੱਗ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਥੇ ਉਨਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਚੇਤਾਵਨੀ ਦੇ ਦਿੱਤੀ ਹੈ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ‘ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ'
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਸੀ। ਇਸ ਮੌਕੇ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਦੇ ਚੁੱਕੇ ਸਨ। ਕੇਂਦਰ ਵੱਲੋਂ ਹੋਲੇ ਮਹੱਲੇ ਦਰਮਿਆਨ ਸੁਰੱਖਿਆ ਦੇ ਮੱਦੇਨਜ਼ਰ ਸੀਆਰਪੀਐੱਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ ਤੇ 1900 ਜਵਾਨ 16 ਮਾਰਚ ਤੱਕ ਪੰਜਾਬ ਭੇਜ ਦਿੱਤੇ ਜਾਣਗੇ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ
https://t.me/+hdfPXo2PROo4NGU1