ਖਬਰਿਸਤਾਨ ਨੈੱਟਵਰਕ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਇਸ ਦੌਰਾਨ ਸਦਨ ਵਿਚ ਫਿਰ ਹੰਗਾਮਾ ਹੋਇਆ। ਦੱਸ ਦੇਈਏ ਕਿ ਬੀਤੇ ਦਿਨ ਵੀ ਸਦਨ ਵਿਚ ਬਾਜਵਾ ਤੇ ਮੁੱਖ ਮੰਤਰੀ ਮਾਨ ਵਿਚ ਕਾਫੀ ਗਰਮਾ-ਗਰਮੀ ਹੋਈ ਸੀ।
ਸਦਨ ਵਿਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰ ਗਰਮਜੋਸ਼ੀ ਨਾਲ ਭਾਸ਼ਣ ਦਿੱਤਾ। ਇਸ ਦੌਰਾਨ ਮਾਨ ਨੇ ਕਿਹਾ ਕਿ ਗੁਰੂ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜੈਵੇਗਾ, ਉਨ੍ਹਾਂ ਨੂੰ ਸਜ਼ਾ ਜ਼ਰੂਰ ਮਿਲੇਗੀ।
ਇਸ ਦੌਰਾਨ ਸੁਖਪਾਲ ਖਹਿਰਾ ਸਰਕਾਰ ਦੇ ਨਿਸ਼ਾਨੇ 'ਤੇ ਰਹੇ। ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਖਹਿਰਾ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ।
ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅਫਸਰਸ਼ਾਹੀ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਰਕਾਰ ਵਿਧਾਨ ਸਭਾ ਨੂੰ ਜਵਾਬਦੇਹ ਹੈ। ਪ੍ਰੋਟੋਕਲ ਦੀ ਉਲੰਘਣਾ ਬਰਦਸ਼ਤ ਨਹੀਂ ਕੀਤੀ ਜਾਵੇਗੀ। ਸੰਧਵਾਂ ਨੇ ਦੱਸਿਆ ਕਿ ਉਤਰ ਪ੍ਰਦੇਸ ਸਰਕਾਰ ਨੇ ਕੁੱਝ ਅਫਸਰਾਂ ਨੂੰ ਇਕ ਦਿਨ ਦੀ ਕੈਦ ਕੀਤੀ ਸੀ। ਉਹਨਾਂ ਸੰਸਦੀ ਮਾਮਲਿਆਂ ਦੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਫਸਰਾਂ ਨੂੰ ਹਦਾਇਤ ਕਰਨ ਕੇ ਵਿਧਾਇਕਾਂ ਦੇ ਸਨਮਾਨ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਵਿਧਾਇਕਾਂ ਦੇ ਸਨਮਾਨ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ
https://t.me/+hdfPXo2PROo4NGU1