ਖਬਰਿਸਤਾਨ ਨੈੱਟਵਰਕ ਚੰਡੀਗੜ੍ਹ-ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਖਰੀ ਦਿਨ ਹੈ। ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਵੱਲੋਂ ਸਦਨ ਵਿੱਚ ਖੂਬ ਹੰਗਾਮਾ ਕੀਤਾ ਗਿਆ। ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਵੀ ਕੀਤੀ।
ਸਪੀਕਰ ਦੀ ਕੁਰਸੀ ਅੱਗੇ ਕੀਤੀ ਨਾਅਰੇਬਾਜ਼ੀ
ਵਿਧਾਨ ਸਭਾ ਸੈਸ਼ਨ ਦੌਰਾਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਦਨ ਦੀ ਕਾਰਵਾਈ ਵਿੱਚ ਹਿੱਸਾ ਲੈਣਗੇ।
ਪੰਜਾਬ ਸਰਕਾਰ ਬੇਕਸੂਰ ਨੌਜਵਾਨਾਂ 'ਤੇ ਕਾਰਵਾਈ ਨਾ ਕਰੇ- ਰਾਜਾ ਵੜਿੰਗ
ਸਦਨ ਵਿਚ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਥਿਤੀ ਨੂੰ ਸੰਭਾਲਣ ਵਿਚ ਕਾਫੀ ਸਮਾਂ ਲਿਆ ਹੈ। ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਕਰਨ ਲਈ ਕਾਂਗਰਸ ਨੇ ਡੀ ਜੀ ਪੀ ਨੂੰ ਕਈ ਪੱਤਰ ਲਿਖੇ ਸਨ ਪਰ ਉਹ ਸਹੀ ਸਮੇਂ ਉਤੇ ਅਜਿਹਾ ਕਰਨ ਵਿਚ ਅਸਫਲ ਰਹੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਉਤੇ ਐਨ ਐਸ ਏ ਲਾਇਆ ਗਿਆ ਹੈ ਪਰ ਸਰਕਾਰ ਬੇਕਸੂਰ ਸਿੱਖ ਨੌਜਵਾਨਾਂ ਉਤੇ ਅਜਿਹੀ ਕਾਰਵਾਈ ਨਾ ਕਰੇ।
ਕਾਂਗਰਸ ਦਾ ਵਾਕਆਊਟ
ਇਸ ਦੌਰਾਨ ਕਾਂਗਰਸ ਦੇ ਵਾਕਆਊਟ ਦੀ ਜਾਣਕਾਰੀ ਵੀ ਮਿਲੀ ਹੈ। ਹੰਗਾਮੇ ਦੌਰਾਨ ਕਾਂਗਰਸ ਦੇ ਵਿਧਾਇਕ ਸਦਨ ਵਿਚੋਂ ਬਾਹਰ ਚਲੇ ਗਏ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ
https://t.me/+hdfPXo2PROo4NGU