ਖਬਰਿਸਤਾਨ ਨੈੱਟਵਰਕ ਚੰਡੀਗੜ੍ਹ : ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਸਬੰਧੀ ਖਬਰ ਮਿਲੀ ਹੈ। ਦੱਸ ਦੇਈਏ ਕਿ ਪ੍ਰਤਾਪ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਹਨ। ਜਾਣਕਾਰੀ ਅਨੁਸਾਰ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਤੋਂ ਨਿਰਾਸ਼ ਹੋ ਕੇ ਉਨਾ ਇਹ ਫੈਸਲਾ ਲਿਆ ਹੈ।
ਉਨ੍ਹਾਂ ਆਪਣਾ ਅਸਤੀਫਾ ਈ-ਮੇਲ ਰਾਹੀਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ, ਹਾਲਾਂਕਿ ਉਨ੍ਹਾਂ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ।
ਇਸ ਸਬੰਧੀ ਸਰਕਾਰੀ ਭਰੋਸਾ ਕਮੇਟੀ ਨੇ ਮੁੱਖ ਸਕੱਤਰ ਵੀ.ਕੇ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਜ਼ੁਬਾਨੀ ਸੁਣਵਾਈ ਲਈ ਤਲਬ ਕੀਤਾ ਸੀ ਪਰ ਉਸੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਮੀਟਿੰਗ ਬੁਲਾਈ ਸੀ, ਜਿਸ ਕਾਰਨ ਮੀਟਿੰਗ ਰੱਦ ਕਰਨੀ ਪਈ ਸੀ | ਇਸ ਤੋਂ ਨਾਰਾਜ਼ ਹੋ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਮਾਰਚ 2021 ਵਿੱਚ ਹਾਈ ਕੋਰਟ ਦੇ ਇੱਕ ਫੈਸਲੇ ਤੋਂ ਬਾਅਦ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਈਪੀਐਸ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਕੁਝ ਸਮੇਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਕੁੰਵਰ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਕਮੇਟੀ ਦਾ ਮੈਂਬਰ ਸੀ।
ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਸਬੰਧ ਵਿਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਲੋਂ ਕੁੱਝ ਵੀ ਜਵਾਬ ਨਹੀਂ ਦਿੱਤਾ ਗਿਆ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0