ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬਹੁਤ ਜ਼ਿਆਦਾ ਠੰਡ ਹੈ। ਠੰਡ ਇੰਨੀ ਜ਼ਿਆਦਾ ਹੈ ਕਿ ਪਾਕਿਸਤਾਨ ਦੇ ਪੰਜਾਬ ਸੂਬੇ 'ਚ ਨਿਮੋਨੀਆ ਫੈਲ ਗਿਆ ਹੈ। ਨਿਮੋਨੀਆ ਕਾਰਨ ਘੱਟੋ-ਘੱਟ 36 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਠੰਡ ਦੀ ਵਧਦੀ ਤੀਬਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸਕੂਲਾਂ 'ਚ ਮੋਰਨਿੰਗ ਅਸੈਮਬਲੀ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਨਰਸਰੀ ਅਤੇ ਪਲੇਅ ਸਕੂਲ ਦੇ ਬੱਚਿਆਂ ਲਈ 19 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਪਿਛਲੇ ਸਾਲ ਪੰਜਾਬ ਵਿੱਚ 990 ਬੱਚਿਆਂ ਦੀ ਨਿਮੋਨੀਆ ਕਾਰਨ ਹੋਈ ਸੀ ਮੌਤ
ਅਧਿਕਾਰਤ ਬਿਆਨ 'ਚ ਨਿਮੋਨੀਆ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਜਿਸ ਵਿੱਚ ਬੱਚਿਆਂ ਨੂੰ ਮਾਸਕ ਪਹਿਨਣ, ਹੱਥ ਧੋ ਕੇ ਖਾਣਾ ਖਾਣ ਅਤੇ ਵੱਧ ਤੋਂ ਵੱਧ ਗਰਮ ਕੱਪੜੇ ਪਹਿਨਣ ਲਈ ਕਿਹਾ ਗਿਆ ਸੀ ਤਾਂ ਜੋ ਨਿਮੋਨੀਆ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਜਾਰੀ ਬਿਆਨ 'ਚ ਬੱਚਿਆਂ ਨੂੰ ਖੰਘ, ਬੁਖਾਰ ਅਤੇ ਗਲੇ 'ਚ ਖਰਾਸ਼ ਹੋਣ 'ਤੇ ਸਕੂਲ ਨਾ ਭੇਜਣ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪਾਕਿਸਤਾਨ ਦੇ ਪੰਜਾਬ ਸੂਬੇ 'ਚ ਨਿਮੋਨੀਆ ਨਾਲ 990 ਬੱਚਿਆਂ ਦੀ ਮੌਤ ਹੋ ਗਈ ਸੀ।