CM ਭਗਵੰਤ ਮਾਨ ਨੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨਾਲ ਡੇਰਾ ਬੱਲਾਂ ਵਿਖੇ ਟੇਕਿਆ ਮੱਥਾ, ਸੰਤ ਨਿਰੰਜਨ ਦਾਸ ਜੀ ਨਾਲ ਕੀਤੀ ਮੁਲਾਕਾਤ

CM Bhagwant Mann along with Divisional Incharge Rajvinder Kaur Thiaza paid obeisance at Dera Ballan, Sant Niranjan Das ji met with

ਜਲੰਧਰ ਕੈਂਟ ਤੋਂ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸੱਚਖੰਡ ਬੱਲਾਂ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਦੋਵਾਂ ਨੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ ਅਤੇ ਦਰਬਾਰ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।

ਡੇਰਾ ਬੱਲਾਂ ਪਹੁੰਚਣ ‘ਤੇ ਰਾਜਵਿੰਦਰ ਕੌਰ ਥਿਆੜਾ ਨੇ ਸੰਤ ਨਿਰੰਜਨ ਦਾਸ ਜੀ ਦਾ ਕੁਸ਼ਲ-ਮੰਗਲ ਪੁੱਛਿਆ। ਇਸ ਦੌਰਾਨ ਉਨ੍ਹਾਂ ਨੇ ਸਮਾਜ ਦੀ ਭਲਾਈ, ਮਨੁੱਖਤਾ ਦੀ ਸੇਵਾ, ਬਰਾਬਰੀ ਅਤੇ ਭਾਈਚਾਰਕ ਸਾਂਝ ਲਈ ਡੇਰਾ ਸੱਚਖੰਡ ਬੱਲਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।

ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਹਮੇਸ਼ਾ ਹੀ ਮਨੁੱਖਤਾ, ਬਰਾਬਰੀ ਅਤੇ ਭਾਈਚਾਰੇ ਦਾ ਸੁਨੇਹਾ ਦੇਣ ਲਈ ਪ੍ਰੇਰਣਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਆ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਦਾ ਅਹਿਸਾਸ ਹੋਇਆ।

ਜਲੰਧਰ ਕੈਂਟ ਹਲਕੇ ਦੀ ਇੰਚਾਰਜ ਵਜੋਂ ਰਾਜਵਿੰਦਰ ਕੌਰ ਥਿਆੜਾ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਡੇਰਾ ਬੱਲਾਂ ਵਿਖੇ ਮੌਜੂਦਗੀ ਨੂੰ ਸਮਾਜਿਕ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ। ਥਿਆੜਾ ਨੇ ਕਿਹਾ ਕਿ ਉਹ ‘ਸਰਬ ਸਾਂਝੀਵਾਲਤਾ’ ਦੇ ਸਿਧਾਂਤ ਨੂੰ ਅੱਗੇ ਵਧਾਉਂਦੇ ਹੋਏ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਲਈ ਵਚਨਬੱਧ ਹਨ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਕਿ ਉਹ ਜਲੰਧਰ ਕੈਂਟ ਹਲਕੇ ਵਿੱਚ ਸਥਿਤ ਇਸ ਪਵਿੱਤਰ ਧਾਰਮਿਕ ਅਸਥਾਨ ‘ਤੇ ਪਹੁੰਚੇ ਅਤੇ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਦੌਰੇ ਦੌਰਾਨ ਧਾਰਮਿਕ ਆਸਥਾ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ, ਸਮਾਜਿਕ ਸਦਭਾਵਨਾ ਅਤੇ ਭਾਈਚਾਰਕ ਏਕਤਾ ਦਾ ਸੁਨੇਹਾ ਵੀ ਸਾਹਮਣੇ ਆਇਆ।

Leave a Reply

Your email address will not be published. Required fields are marked *