ਪੰਜਾਬ 'ਚ ਚੱਲ ਰਹੀ ਸੀਤ ਲਹਿਰ ਨੇ ਲੋਕਾਂ ਨੂੰ ਕੰਭਣੀ ਛੇੜ ਰੱਖੀ ਹੈ, ਹਾਲਾਂਕਿ ਦਿਨ ਸਮੇਂ ਨਿਕਲ ਰਹੀ ਧੁੱਪ ਕਾਰਣ ਲੋਕਾਂ ਨੂੰ ਕੁਝ ਰਾਹਤ ਮਹਿਸਸੂ ਹੋ ਰਹੀ ਹੈ। ਪੰਜਾਬ ਵਿਚ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚ ਠੰਡ ਦੇ ਹੋਰ ਵਧਣ ਦੀ ਸੰਭਾਵਨਾ ਹੈ। ਉਥੇ ਹੀ ਧੁੰਦ ਵੀ ਆਪਣਾ ਅਸਰ ਦਿਖਾਏਗੀ। ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡੀਆਂ ਹਵਾਵਾਂ ਵੀ ਚੱਲਣਗੀਆਂ।
ਸੰਗਰੂਰ ਵਿਚ ਸਭ ਤੋਂ ਘੱਟ ਤਾਪਮਾਨ
ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਅਤੇ ਠੰਡ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਪੰਜਾਬ 'ਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਤਾਪਮਾਨ ਸੰਗਰੂਰ 'ਚ ਦਰਜ ਕੀਤਾ ਗਿਆ, ਜੋ 1.1 ਡਿਗਰੀ ਤੱਕ ਪਹੁੰਚ ਗਿਆ।
ਜਦਕਿ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ। ਮੌਸਮ ਕੇਂਦਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਸੀਤ ਲਹਿਰ ਤੋਂ ਇਲਾਵਾ ਇੱਥੇ ਠੰਡ ਪੈਣ ਦੀ ਵੀ ਸੰਭਾਵਨਾ ਹੈ।
ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ ਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
16 ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ
ਪੰਜਾਬ-ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਹੈ। ਪਿਛਲੇ ਕੁਝ ਦਿਨਾਂ ਤੋਂ ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਰ ਹੁਣ ਤਾਪਮਾਨ ਆਮ ਪੱਧਰ 'ਤੇ ਪਹੁੰਚ ਗਿਆ ਹੈ।
ਮੌਸਮ ਕੇਂਦਰ ਮੁਤਾਬਕ 16 ਦਸੰਬਰ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਸਵੇਰੇ ਠੰਡ ਘੱਟ ਹੋਵੇਗੀ ਪਰ ਇਸ ਦੌਰਾਨ ਪੰਜਾਬ-ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਆਉਣ ਵਾਲਾ ਹਫ਼ਤਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਦੀ ਸਥਿਤੀ
ਚੰਡੀਗੜ੍ਹ- ਕੋਲਡ ਵੇਵ ਅਲਰਟ ਜਾਰੀ ਹੈ। ਤਾਪਮਾਨ 4 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ- ਕੋਲਡ ਵੇਵ ਅਲਰਟ ਜਾਰੀ ਹੈ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ— ਕੋਲਡ ਵੇਵ ਅਲਰਟ ਜਾਰੀ ਹੈ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 5 ਤੋਂ 21 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ— ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ— ਕੋਲਡ ਵੇਵ ਅਲਰਟ ਜਾਰੀ ਹੈ। ਤਾਪਮਾਨ 6 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।