ਜਲੰਧਰ 'ਚ ਰਾਮ ਨੌਮੀ ਦੇ ਮੌਕੇ 'ਤੇ ਇਕ ਗਾਂ ਦੀ ਲਾਸ਼ ਬਰਾਮਦ ਹੋਈ ਹੈ। ਇਸ ਨੂੰ ਲੈ ਕੇ ਹਿੰਦੂ ਸੰਗਠਨ ਕਾਫੀ ਨਾਰਾਜ਼ ਹਨ। ਉਨ੍ਹਾਂ ਦੋਸ਼ ਲਾਇਆ ਕਿ ਰਾਮ ਨੌਮੀ ਮੌਕੇ ਸਮਾਜ ਵਿਰੋਧੀ ਅਨਸਰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਘਟਨਾ ਨਾਲ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਿੰਦੂ ਸੰਗਠਨਾਂ ਨੇ ਕੀਤਾ ਹੰਗਾਮਾ
ਗਾਂ ਦੀ ਮੌਤ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਹੈ। ਹਿੰਦੂ ਸੰਗਠਨਾਂ ਦਾ ਕਹਿਣਾ ਹੈ ਕਿ ਅਜਿਹਾ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਹਿੰਦੂ ਸੰਗਠਨਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੜਕ ਹਾਦਸੇ ਕਾਰਨ ਹੋਈ ਗਾਂ ਦੀ ਮੌਤ
ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੌਰਾਨ ਜਦੋਂ ਅਸੀਂ ਨੇੜੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਗਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਹ ਕਿਸੇ ਸਮਾਜ ਵਿਰੋਧੀ ਅਨਸਰ ਦਾ ਕੰਮ ਨਹੀਂ ਹੈ। ਦੋਸ਼ੀ ਡਰਾਈਵਰ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।