ਚੰਡੀਗੜ੍ਹ ਵਿੱਚ ਪੀਜੀਆਈ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਅਤੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਡਾਕਟਰਾਂ ਨੇ ਅੱਜ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਚੰਡੀਗੜ੍ਹ ਵਿੱਚ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਨਵੇਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾਵੇਗੀ
ਹੜਤਾਲ ਕਾਰਨ ਨਵੇਂ ਮਰੀਜ਼ਾਂ ਦੀ ਜਾਂਚ ਨਹੀਂ ਹੋਵੇਗੀ। ਜਦੋਂ ਕਿ ਜੇਕਰ ਕੋਈ ਪੁਰਾਣਾ ਮਰੀਜ਼ ਚੈਕਅਪ ਲਈ ਆਉਂਦਾ ਹੈ ਤਾਂ ਉਸ ਦੀ ਜਾਂਚ ਸੀਨੀਅਰ ਡਾਕਟਰ ਵੱਲੋਂ ਕੀਤੀ ਜਾਵੇਗੀ। ਜਦੋਂਕਿ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਕਟਰ ਦੁਪਹਿਰ 1 ਵਜੇ ਤੋਂ ਹੜਤਾਲ ’ਤੇ ਚਲੇ ਜਾਣਗੇ। ਉਦੋਂ ਤੱਕ ਓਪੀਡੀ ਦਾ ਸਮਾਂ ਖਤਮ ਹੋ ਚੁੱਕਾ ਹੋਵੇਗਾ।
ਇਸ ਕਾਰਨ ਰੋਸ ਪਾਇਆ ਜਾ ਰਿਹਾ ਹੈ
ਦਰਅਸਲ ਕੋਲਕਾਤਾ 'ਚ ਵਾਪਰੀ ਘਟਨਾ ਦੇ ਵਿਰੋਧ 'ਚ ਚੰਡੀਗੜ੍ਹ 'ਚ ਡਾਕਟਰ ਹੜਤਾਲ 'ਤੇ ਚਲੇ ਗਏ ਹਨ। ਜਿੱਥੇ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਦਾ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਗਿਆ। ਡਾਕਟਰਾਂ ਦੀ ਮੰਗ ਹੈ ਕਿ ਉਸ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਦੇਸ਼ ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨ ਬਣਾਏ ਜਾਣੇ ਚਾਹੀਦੇ ਹਨ।