ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਸ ਨੇ ਇੱਕ ਅੰਤਰਰਾਜੀ ਡਰੱਗ ਲੌਜਿਸਟਿਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਕੁੱਲ 11 ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।
DGP ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ
ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ ਐਸਬੀਐਸ ਨਗਰ ਪੁਲਸ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਰਗਰਮ ਇੱਕ ਅੰਤਰਰਾਜੀ ਡਰੱਗ ਲੌਜਿਸਟਿਕ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ 11 ਮੁਲਜ਼ਮਾਂ ਕੋਲੋਂ 300 ਗ੍ਰਾਮ ਹੈਰੋਇਨ, 4 ਕਾਰਾਂ, 6 ਮੋਟਰਸਾਈਕਲ, ਇਲੈਕਟ੍ਰਾਨਿਕ ਯੰਤਰ, ਗਹਿਣੇ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ।
ਡੀਜੀਪੀ ਨੇ ਅੱਗੇ ਲਿਖਿਆ ਕਿ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।